Tuesday, October 13, 2026

ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ ਗਈ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਅੰਤਰਸ਼ਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਗਿਆ।ਜਿਸ ਦੌਰਾਨ ਹਰ ਬੱਚੇ ਦੀਆਂ ਇੱਛਾਵਾਂ, ਸਮਰੱਥਾ ਅਤੇ ਅਧਿਕਾਰਾਂ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ ਗਿਆ।ਪ੍ਰੋਗਰਾਮ ਦੌਰਾਨ ਵਿਸ਼ੇਸ਼ ਵਿਸ਼ੇ ਨਾਲ ਸੰਬੰਧਤ ਗੀਤ, ਬਾਲੜੀਆਂ ਨੂੰ ਸਮਰਪਿਤ ਕਵਿਤਾਵਾਂ ਅਤੇ ਵਿਦਿਆਰਥੀਆਂ ਦੇ ਭਾਸ਼ਣ ਪੇਸ਼ ਕੀਤੇ ਗਏ।ਇਨ੍ਹਾਂ ਰਾਹੀਂ ਲੜਕੀਆਂ ਦੀ ਸਿੱਖਿਆ, ਬਰਾਬਰ ਦੇ ਮੌਕਿਆਂ, ਆਤਮ-ਵਿਸ਼ਵਾਸ਼ ਅਤੇ ਸਸ਼ਕਤੀਕਰਨ ਦੀ ਮਹੱਤਤਾ ਉਜਾਗਰ ਕੀਤੀ ਗਈ।ਵਿਦਿਆਰਥੀਆਂ ਨੇ ਆਪਣੀਆਂ ਭਾਵਪੂਰਨ ਪੇਸ਼ਕਾਰੀਆਂ ਰਾਹੀਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਹਰ ਬੱਚੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਅਤੇ ਆਪਣੀ ਪੂਰੀ ਸਮਰੱਥਾ ਨੂੰ ਪਛਾਣਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ।
ਇਸ ਮੌਕੇ ਵਿਦਿਆਰਥੀਆਂ ਨੇ ਮਹਾਰਾਜਾ ਅਗਰਸੇਨ ਦੀ ਜਯੰਤੀ ਨੂੰ ਸਮਰਪਿਤ ਸ਼ਰਧਾਂਜਲੀ ਵੀ ਭੇਂਟ ਕੀਤੀ । ਉਨ੍ਹਾਂ ਦੇ ਜੀਵਨ, ਆਦਰਸ਼ਾਂ ਅਤੇ ਸਮਾਜਿਕ ਭਲਾਈ ਦੀ ਦੂਰਦਰਸ਼ੀ ਸੋਚ `ਤੇ ਚਾਨਣਾ ਪਾਇਆ ਗਿਆ।ਵਿਸ਼ੇਸ਼ ਤੋਰ `ਤੇ ਸਮਾਨਤਾ, ਦਇਆ, ਪਰਉਪਕਾਰ ਅਤੇ ਸਮਾਜ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।ਸਕੂਲ ਮੈਨੇਜਰ ਸ਼੍ਰੀਮਤੀ ਸਵੀਨ ਪੁਰੀ ਨੇ ਆਪਣੇ ਸੰਦੇਸ਼ ਵਿੱਚ ਇੰਨ੍ਹਾਂ ਮਹੱਤਵਪੂਰਨ ਦਿਵਸ ਨੂੰ ਮਨਾਉਣ ਲਈ ਸਕੂਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰ ਬੱਚੀ ਨੂੰ ਆਪਣੇ ਸੁਪਨੇ ਪੂਰੇ ਕਰਨ ਦੀ ਅਜ਼ਾਦੀ, ਅੱਗੇ ਵੱਧਣ ਦਾ ਆਤਮ-ਵਿਸ਼ਵਾਸ਼ ਅਤੇ ਆਪਣੀ ਸਮਰੱਥਾ ਨੂੰ ਸਾਕਾਰ ਕਰਨ ਦੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ।ਮਹਾਰਾਜਾ ਅਗਰਸੇਨ ਜੀ ਦੀ ਸਮਾਜਿਕ ਸਮਾਨਤਾ ਅਤੇ ਸਮੂਹਿਕ ਭਲਾਈ ਦੀ ਪ੍ਰਗਤੀਸ਼ੀਲ ਸੋਚ ਦਾ ਜ਼ਿਕਰ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਨਿਆਂ, ਉਦਾਰਤਾ ਅਤੇ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਮਾਜ ਦੀ ਅਸਲ ਤਾਕਤ ਉਸਦੇ ਹਰੇਕ ਮੈਂਬਰ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵਿੱਚ ਹੈ ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਅਤੇ ਵਿਚਾਰਪੂਰਨ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਦੀ ਮਹੱਤਤਾ `ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਦੇ ਵਿਹਾਰ ਅਤੇ ਕਾਰਜਾਂ ਰਾਹੀਂ ਮਹਿਲਾਵਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …