Thursday, October 15, 2026

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਕੇ ਉਨ੍ਹਾਂ ਦੀ ਮਨੋਕਾਮਨਾ ਪੂਰੀ ਕੀਤੀ ਹੈ।ਮਾਨ ਸਰਕਾਰ ਦੀ ਇਸ ਪਹਿਲ ਕਦਮੀ ਤੋਂ ਬਜ਼ੁਰਗ ਬੇਹੱਦ ਖੁਸ਼ ਹਨ ਅਤੇ ਰਾਜ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਤੋਂ ਹਲਕੇ ਦੀ 70ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸ਼ਰਧਾਲੂਆਂ ਲਈ ਇਹ ਤੀਰਥ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ।ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਯਾਤਰੀ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੱਕੇ ਹਨ ਅਤੇ ਰੋਜ਼ਾਨਾ ਪੰਜਾਬ ਭਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਤੀਰਥ ਯਾਤਰਾ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ।
ਤੀਰਥ ਯਾਤਰਾ `ਤੇ ਜਾਣ ਵਾਲੇ ਪਿੰਡ ਧਾਰੜ ਦੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਵੀ ਧੰਨਵਾਦ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ …