Thursday, October 15, 2026

ਜਤਿੰਦਰ ਕੌਰ ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਕਾਰਜ਼ਕਾਰੀ ਪ੍ਰਿੰਸੀਪਲ ਨਿਯੁੱਕਤ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀਮਤੀ ਜਤਿੰਦਰ ਕੌਰ ਨੂੰ ਕਾਰਜਕਾਰੀ ਪ੍ਰਿੰਸੀਪਲ ਵਜੋਂ ਨਿਯੁੱਕਤ ਕੀਤਾ ਹੈ।ਸ: ਛੀਨਾ ਨੇ ਜਤਿੰਦਰ ਕੌਰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਤਜ਼ੱਰਬੇ ਨਾਲ ਸਕੂਲ ਦੀਆਂ ਵਿੱਦਿਅਕ ਤੇ ਸਹਿ-ਵਿਦਿਅਕ ਗਤੀਵਿਧੀਆਂ ਨੂੰ ਹੋਰ ਬੁਲੰਦੀਆਂ ਤੱਕ ਲੈ ਕੇ ਜਾਣਗੇ।ਸ: ਛੀਨਾ ਨੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਨੀਤ ਕੌਰ ਨਾਗਪਾਲ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯੋਗਦਾਨ ਪਾਇਆ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਜਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਸਿੱਖਿਆ ਦੇ ਖੇਤਰ ’ਚ ਨਵੀਆਂ ਪ੍ਰਾਪਤੀਆਂ ਕਰੇਗਾ ਅਤੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਤੇ ਸਕੂਲ ਸਟਾਫ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ ਅਗਰਸੇਨ ਜਯੰਤੀ ਮਨਾਈ

ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਵੱਲੋਂ ਅੰਤਰਸ਼ਰਾਸਟਰੀ ਬਾਲੜੀ ਦਿਵਸ ਅਤੇ ਮਹਾਰਾਜਾ …