Monday, October 19, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵੱਲੋਂ ਫ੍ਰੈਸ਼ਰਜ਼ ਫ਼ੀਸਟਾ 2026 ਦਾ ਆਯੋਜਨ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵੱਲੋਂ ਨਵੇਂ ਵਿਦਿਆਰਥੀਆਂ ਦੇ ਬੈਚ ਦਾ ਨਿੱਘਾ ਸਵਾਗਤ ਕਰਨ ਲਈ ਉਰਵੀ ਆਡੀਟੋਰੀਅਮ ਵਿਖੇ ‘ਸ਼ੂਭ ਆਗਮਨ ਫ੍ਰੈਸ਼ਰਜ਼ ਫ਼ੀਸਟਾ’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਪਸ਼ਪਿੰਦਰ ਵਾਲੀਆ ਨੇ ਕੀਤੀ।ਸੀਨੀਅਰ ਵਿਦਿਆਰਥਣਾਂ ਨੇ ਨਵੇਂ ਵਿਦਿਆਰਥੀਆਂ ਦਾ ਰੰਗਾਰੰਗ ਪੇਸ਼ਕਾਰੀਆਂ ਨਾਲ ਸਵਾਗਤ ਕੀਤਾ।ਇਸ ਦੌਰਾਨ ਸੂਫ਼ੀ, ਹਿੰਦੀ ਅਤੇ ਪੰਜਾਬੀ ਗੀਤਾਂ ਦੇ ਨਾਲ-ਨਾਲ ਵੱਖ-ਵੱਖ ਨ੍ਰਿਤ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ।ਸਮਾਗਮ ਦਾ ਮੁੱਖ ਆਕਰਸ਼ਣ ਫੈਸ਼ਨ ਸ਼ੋਅ ਰਿਹਾ, ਜਿਸ ਨੇ ਵਿਦਿਆਰਥਣਾਂ ਨੂੰ ਆਪਣੇ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸ਼ਖ਼ਸ਼ੀਅਤ ਨੂੰ ਪ੍ਰਗਟ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ।
ਵਿਦਿਆਰਥਣਾਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਕਾਲਜ ਜੀਵਨ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੇ ਬੀਜ ਬੀਜ਼ਣ ਦਾ ਸਮਾਂ ਹੈ, ਜਿਨ੍ਹਾਂ ਦੇ ਫਲ ਭਵਿੱਖ ਵਿਚ ਪ੍ਰਾਪਤ ਹੁੰਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਆਪਣੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਜੀਵਨ ਪ੍ਰਤੀ ਸਕਾਰਾਤਮਕ ਦ੍ਰਿਸ਼ਟੀਕੋਣ ਵਿਕਸਿਤ ਕਰਨ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਗਏ ਟੈਲੈਂਟ ਹੰਟ ਮੁਕਾਬਲਿਆਂ ਦੇ 100 ਤੋਂ ਵੱਧ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਬੀ.ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਖਿਆਤੀ ਨੇ ਮਿਸ ਕਾਨਫ਼ੀਡੈਂਟ ਦਾ ਖਿਤਾਬ ਜਿੱਤਿਆ, ਜਦਕਿ ਬੀ,ਏ ਸਮੈਸਟਰ ਪਹਿਲਾ ਦੀ ਵਿਦਿਆਰਥਣ ਆਰੂਸ਼ੀ ਦੱਤਾ ਨੂੰ ਮਿਸ ਐਲੀਗੈਂਟ ਚੁਣਿਆ ਗਿਆ।ਇਸੇ ਤਰ੍ਹਾਂ ਬੀ.ਐਸ.ਸੀ ਆਰਟੀਫੀਅਸ਼ਲ ਇੰਟੈਲੀਜੈਂਸ ਸਮੈਸਟਰ ਪਹਿਲਾ ਦੀ ਵਿਦਿਆਰਥਣ ਸੁਰੁਚੀ ਨੇ ਮਿਸ ਬੀ.ਬੀ.ਕੇ ਫ੍ਰੈਸ਼ਰਜ਼ 2026’ ਦਾ ਖਿਤਾਬ ਆਪਣੇ ਨਾਮ ਕੀਤਾ।ਜੱਜਾਂ ਦੇ ਪੈਨਲ ਵਿੱਚ ਡਾ. ਸੀਮਾ ਜੈਤਲੀ, ਮਿਸ ਪੂਨਮ ਕੋਹਲੀ ਅਤੇ ਡਾ. ਰਸ਼ਮੀ ਕਾਲੀਆ ਸ਼ਾਮਲ ਸਨ।ਸਮਾਗਮ ਦਾ ਆਯੋਜਨ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਡਾ. ਨਰੇਸ਼ ਕੁਮਾਰ ਡੀਨ ਯੂਥ ਵੈਲਫੇਅਰ ਵਿਭਾਗ ਦੀ ਦੇਖ-ਰੇਖ ਹੇਠ ਕੀਤਾ ਗਿਆ।

Check Also

ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …