
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ. ਭਾਰਤੀ ਧਵਨ ਦੀ ਅਗਵਾਈ ਹੇਠ “ਹਰ ਸ਼ੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ਵਿੱਚ ਐਂਟੀ-ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਵਾਈ ਗਈ।ਇਸ ਦੇ ਨਾਲ ਹੀ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਵਾਲ ਮੰਡੀ ਵਿਖੇ ਗਤੀਵਿਧੀਆਂ ਦੌਰਾਨ ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ’ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹਿੰਦਾ ਹੈ, ਉਥੇ ਮੱਛਰਾਂ ਦੀ ਪੈਦਾਵਾਰ ਤੇਜ਼ੀ ਨਾਲ ਹੁੰਦੀ ਹੈ।ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੱਛਰਾਂ ਦੀ ਪੈਦਾਵਾਰ ਰੋਕਣ ਲਈ “ਹਰ ਸ਼ੁੱਕਰਵਾਰ ਡੇਂਗੂੂ’ਤੇ ਵਾਰ” ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ।ਹਰ ਸ਼਼ੁੱਕਰਵਾਰ ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਛੱਤਾਂ ’ਤੇ ਪਏ ਨਿਕੰਮੇ ਸਮਾਨ ਅਤੇ ਹੋਰ ਬਰਤਨਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।ਲੋਕਾਂ ਨੂੰ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਰਿਪੈਲੈਂਟ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ ਗਈ।
ਇਸ ਮੌਕੇ ਐਸ.ਆਈ. ਸੁਖਦੇਵ ਸਿੰਘ, ਹਰਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ, ਰਣਜੋਧ ਸਿੰਘ, ਬਿਕਰਮਜੀਤ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ ਅਤੇ ਦਿਲਜੀਤ ਸਿੰਘ ਤੋਂ ਇਲਾਵਾ ਫੀਲਡ ਵਰਕਰ ਅਤੇ ਬ੍ਰੀਡਿੰਗ ਚੈਕਰ ਵੀ ਹਾਜ਼ਰ ਸਨ।
Punjab Post Daily Online Newspaper & Print Media