Friday, April 10, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ

PPN2001201517

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ)- ਸਾਹਿਬ ਏ ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਗੋਲਡਨ ਟੈਂਪਲ ਕਲੋਨੀ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਸਮੇਂ ਸਹਿਜ ਪਾਠ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਕੀਰਤਨ ਦਰਬਾਰ ਹੋਇਆ।ਜਿਸ ਵਿੱਚ ਰਾਗੀ ਸਿੰਘਾਂ ਤੋਂ ਇਲਾਵਾ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਹ ਸਮਾਗਮ ਹਰ ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਪਰਿਵਾਰ ਸਮੇਤ ਕਰਵਾਇਆ ਜਾਂਦਾ ਹੈ।ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਸ. ਪ੍ਰਤਾਪ ਸਿੰਘ ਮੈਨੇਜਰ ਨੇ ਕਿਹਾ ਕਿ ਅਜਿਹੇ ਸਮਾਗਮ ਦੌਰਾਨ ਜਦ ਬੱਚੇ ਸ਼ਬਦ ਗਾਇਨ ਕਰਦੇ ਹਨ ਤਾਂ ਉਸ ਨਾਲ ਹੋਰਨਾਂ ਬੱਚਿਆਂ ਨੂੰ ਪ੍ਰੇਰਣਾ ਮਿਲਦੀ ਹੈ ਤੇ ਬੱਚਿਆਂ ਦਾ ਰੁਝਾਨ ਗੁਰਬਾਣੀ ਨਾਲ ਜੁੜਦਾ ਹੈ।ਉਨ੍ਹਾਂ ਸਮੂਹ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸਮਾਗਮ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਸਤਨਾਮ ਸਿੰਘ, ਸ. ਕਰਮਜੀਤ ਸਿੰਘ, ਸ. ਜਸਵੀਰ ਸਿੰਘ, ਸ.ਪਲਵਿੰਦਰ ਸਿੰਘ, ਸ. ਮਲਕੀਤ ਸਿੰਘ ਸੀਨੀਅਰ ਖਜ਼ਾਨਚੀ, ਸ. ਗੋਪਾਲ ਸਿੰਘ ਤੇ ਸ. ਕਸ਼ਮੀਰ ਸਿੰਘ ਸੁਪਰਵਾਈਜ਼ਰ, ਸ. ਜਗਦੇਵ ਸਿੰਘ, ਸ. ਅਮਰ ਸਿੰਘ, ਸ. ਕੁਲਜੀਤ ਸਿੰਘ ਤੇ ਸ. ਸੁੱਖਾ ਸਿੰਘ ਆਦਿ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply