ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ-ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ
ਜੰਡਿਆਲਾ ਗੁਰੂ ਦੇ ਪਿੰਡ ਰੱਖ ਦੇਵੀਦਾਸਪੁਰ (ਅਮਰਕੋਟ) ਵਿਖੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ 119 ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਇਹ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਜਾਇਦਾਦਾਂ ਦੇ ਮਾਲਕੀ ਦਸਤਾਵੇਜ਼ਾਂ ਦੀ ਘਾਟ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਦੱਸਿਆ ਕਿ ਮਾਲਕੀ ਕਾਰਡ ਵਿੱਚ ਜਾਇਦਾਦ ਦੀ ਸਹੀ ਪਛਾਣ ਅਤੇ ਵੇਰਵਿਆਂ ਨੂੰ ਦਰਜ਼ ਕੀਤਾ ਗਿਆ ਹੈ।ਇਸ ਵਿੱਚ ਦੇਸ਼ਾਂਤਰ ਅਤੇ ਵਿਥਕਾਰ, ਛੱਤਿਆ ਹੋਇਆ ਖੇਤਰਫਲ, ਉਸਾਰੀ ਅਧੀਨ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਆਦਿ ਸ਼ਾਮਲ ਹਨ।ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਰੱਖ ਪਿੰਡ ਰੱਖ ਦੇਵੀਦਾਸਪੁਰ (ਅਮਰਕੋਟ) ਦੇ ਵਸਨੀਕਾਂ ਨੇ ਜਾਇਦਾਦ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਇਸ ਮੌਕੇ ਤਹਿਸੀਲਦਾਰ ਅੰਗਦ ਵੀਰ ਸਿੰਘ, ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਮੇਜਰ ਸਿੰਘ, ਰੋਬਿਨ ਸਿੰਘ, ਜਗਦੀਪ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਮੁਹਤਬਰ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media