ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ ਦੀਆਂ
ਹਦਾਇਤਾਂ ਤੇ ਡੀ.ਸੀ.ਪੀ ਆਪ੍ਰੇਸ਼ਨਜ਼, ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਖੇਡਾਂ ਅਤੇ ਸਰੀਰਕ ਕਸਰਤ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਸਮਾਜ ਵਿੱਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਸੀ।ਇਸ ਸਾਈਕਲ ਰੈਲੀ ਵਿੱਚ ਲਗਭਗ 120 ਸਾਈਕਲ ਸਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ਵਿੱਚ ਕਰੀਬ 80 ਐਸ.ਪੀ.ਸੀ ਵਿਦਿਆਰਥੀ ਵੀ ਸ਼ਾਮਲ ਸਨ।ਇਹ ਸਾਈਕਲ ਰੈਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਿਛਲੇ ਗੇਟ ਤੋਂ ਸ਼ੁਰੂ ਹੋ ਕੇ ਮਾਹਲ ਬਾਈਪਾਸ ਰਾਹੀਂ ਇੰਡੀਆ ਗੇਟ ਤੱਕ ਕੱਢੀ ਗਈ।
ਹਦਾਇਤਾਂ ਤੇ ਡੀ.ਸੀ.ਪੀ ਆਪ੍ਰੇਸ਼ਨਜ਼, ਜੁਗਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਖੇਡਾਂ ਅਤੇ ਸਰੀਰਕ ਕਸਰਤ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਸਮਾਜ ਵਿੱਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਸੀ।ਇਸ ਸਾਈਕਲ ਰੈਲੀ ਵਿੱਚ ਲਗਭਗ 120 ਸਾਈਕਲ ਸਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ਵਿੱਚ ਕਰੀਬ 80 ਐਸ.ਪੀ.ਸੀ ਵਿਦਿਆਰਥੀ ਵੀ ਸ਼ਾਮਲ ਸਨ।ਇਹ ਸਾਈਕਲ ਰੈਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਿਛਲੇ ਗੇਟ ਤੋਂ ਸ਼ੁਰੂ ਹੋ ਕੇ ਮਾਹਲ ਬਾਈਪਾਸ ਰਾਹੀਂ ਇੰਡੀਆ ਗੇਟ ਤੱਕ ਕੱਢੀ ਗਈ।ਇਸ ਮੌਕੇ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦੇ ਇੰਚਾਰਜ਼ ਇੰਸਪੈਕਟਰ ਪਰਮਦੀਪ ਕੌਰ ਸਮੇਤ ਸਾਂਝ ਟੀਮ, ਅਤੇ (ਟਰਬਨੇਟ ਸਾਈਕਲ ਗਰੁੱਪ) ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਗਰੁੱਪ ਦੇ ਮੈਂਬਰ ਤਜਿੰਦਰ ਪਾਲ ਸਿੰਘ, ਸੇਵਾਮੁਕਤ ਏ.ਡੀ.ਸੀ; ਕੁਲਵੰਤ ਸਿੰਘ ਸੇਵਾਮੁਕਤ ਖੇਤੀਬਾੜੀ ਅਫ਼ਸਰ; ਅਤੇ ਇੰਸਪੈਕਟਰ ਹਰਦੀਪ ਸਿੰਘ, ਸੇਵਾਮੁਕਤ ਪੰਜਾਬ ਪੁਲਿਸ, ਹਲਕਾ ਦੱਖਣੀ ਦੇ ‘ਯੋਧਾ ਨਸ਼ਿਆਂ ਵਿਰੁੱਧ’ ਦੇ ਕੋਆਰਡੀਨੇਟਰ ਕੁਲਵੰਤ ਸਿੰਘ ਵਡਾਲੀ ਆਪਣੇ ਸਾਥੀਆਂ ਸਮੇਤ ਸ਼ਾਮਲ ਸਨ।
Punjab Post Daily Online Newspaper & Print Media