ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 60 ਦੀ ਗਲੀ ਸੂਰਜ ਵਾਲੀ, ਗਲੀ
ਅੰਜ਼ੁਮਨ ਪਾਰਕ ਅਤੇ ਗੁਜਰਾਤੀ ਬਸਤੀ ਵਿੱਚ ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਅਜੈ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਕੇਂਦਰੀ ਵਿਧਾਨ ਸਭਾ ਹਲਕਾ ਸਟਰੀਟ ਲਾਈਟਾਂ ਨਾਲ ਰੌਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਾਰਡ ਵਿੱਚ ਇੱਕ ਨਵਾਂ ਸੀਵਰੇਜ਼ ਸਿਸਟਮ ਲਗਾਇਆ ਗਿਆ ਹੈ।ਹੁਣ, ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ।ਇਨ੍ਹਾਂ ਗਲੀਆਂ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਪਹਿਲਾਂ ਹੀ ਆਰੰਭ ਹੋ ਚੁੱਕਾ ਹੈ।
ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਲਗਭਗ 1100 ਨਵੀਆਂ ਸਟਰੀਟ ਲਾਈਟਾਂ ਲਗਾਉਣ ਲਈ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਤੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ।ਜਿਥੇ ਵੀ ਕਮੀ ਹੈ, ਉਥੇ ਰੋਜ਼ਾਨਾ ਨਵੀਆਂ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਦੀਵਾਲੀ ਤੋਂ ਪਹਿਲਾਂ ਸਾਰੀਆਂ ਮਨਜ਼ੂਰ ਹੋਈਆਂ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।ਤਿੰਨਾਂ ਪੰਚਾਇਤਾਂ ਦੇ ਸਾਰੇ ਵਾਰਡਾਂ ਅਤੇ ਖੇਤਰਾਂ ਵਿੱਚ ਮਾੜੀ ਸੀਵਰੇਜ਼ ਪ੍ਰਣਾਲੀ ਨੂੰ ਬਦਲਿਆ ਜਾ ਰਿਹਾ ਹੈ।ਨਵੀਂ ਸੀਵਰੇਜ਼ ਪ੍ਰਣਾਲੀ ਦੀ ਸਥਾਪਨਾ ਤੋਂ ਬਾਅਦ, ਗਲੀਆਂ ਨੂੰ ਕੰਕਰੀਟ ਦੇ ਫਰਸ਼ ਅਤੇ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾਵੇਗਾ।ਵਾਰਡ ਨੰਬਰ 60 ਦੇ ਵਸਨੀਕਾਂ ਨੇ ਵਿਧਾਇਕ ਡਾ. ਅਜੇ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ, ਲਗਭਗ 50 ਸਾਲਾਂ ਬਾਅਦ, ਇਲਾਕੇ ਵਿੱਚ ਇੱਕ ਨਵਾਂ ਸੀਵਰੇਜ਼ ਪ੍ਰਣਾਲੀ ਸਥਾਪਤ ਕੀਤਾ ਗਿਆ ਹੈ।
ਇਸ ਮੌਕੇ ਵਾਰਡ ਇੰਚਾਰਜ਼ ਵਿਸ਼ਾਲ ਗਿੱਲ, ਰਾਮਕੁਮਾਰ, ਵਾਸੂ ਗਿੱਲ, ਗੌਰਵ ਮੱਟੂ, ਰਿਤੂ ਮਹਾਜਨ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media