Thursday, October 22, 2026

ਖਾਲਸਾ ਕਾਲਜ ਨਰਸਿੰਗ ਨੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਨਰਾਇਣਗੜ੍ਹ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਕਾਲਜ ਦੇ ਛੇਵੇਂ ਅਤੇ ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦਾ ਮੁੱਖ ਵਿਸ਼ਾ “ਆਵਾਜ਼ ਤੋਂ ਕਾਰਵਾਈ ਤੱਕ: ਨਰਸਾਂ ਦੀ ਭੂਮਿਕਾ” ਸੀ, ਜਿਸ ਰਾਹੀਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ, ਹਮਦਰਦੀ ਦੀ ਭਾਵਨਾ ਪੈਦਾ ਕਰਨ ਅਤੇ ਮਾਨਸਿਕ ਸਿਹਤ ਨਾਲ ਜੁੜੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦੀ ਮਹੱਤਤਾ ਉਜ਼ਾਗਰ ਕੀਤੀ ਗਈ।
ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉਕਤ ਵਿਸ਼ੇ ਨੂੰ ਦਰਸਾਉਂਦੇ ਹੋਏ ਆਪਣੇ ਹੱਥਾਂ ਨਾਲ ਤਿਆਰ ਕੀਤੇ ਸੁੰਦਰ ਪੋਸਟਰ ਪੇਸ਼ ਕੀਤੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਰਾਹੀਂ ਮਾਨਸਿਕ ਸਿਹਤ ਨਾਲ ਜੁੜੀਆਂ ਚੁਣੌਤੀਆਂ ਨੂੰ ਸਮਝਣ ਅਤੇ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਹਮਦਰਦੀ ਤੇ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਿੱਚ ਐਸ.ਐਮ.ਓ ਡਾ. ਜਸ਼ਨਜੋਤ ਕੌਰ, ਮੈਡੀਕਲ ਅਫ਼ਸਰ ਡਾ. ਮਨਜੋਤ ਕੌਰ, ਨਰਸਿੰਗ ਸਿਸਟਰ ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸਿਹਤ ਕੇਂਦਰ ਦੇ ਹੋਰ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ।

Check Also

ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਕਿਸਾਨ ਮੇਲੇ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ …