Monday, November 23, 2026

ਖਾਲਸਾ ਕਾਲਜ ਵੈਟਰਨਰੀ ਦੀ ਟੀਮ ਨੇ ਕਿਸਾਨ ਮੇਲੇ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੇ.ਵੀ.ਕੇ ਨਾਗ ਕਲਾਂ ਜਹਾਂਗੀਰ ਅੰਮ੍ਰਿਤਸਰ ਵਿਖੇ ਲਗਾਏ ਗਏ ਕਿਸਾਨ ਮੇਲੇ ’ਚ ਸ਼ਮੂਲੀਅਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਮੇਲੇ ਦੌਰਾਨ ਕਾਲਜ ਟੀਮ ਵੱਲੋਂ ਪਸ਼ੂ ਪਾਲਣ ਅਤੇ ਪਸ਼ੂ-ਚਿਕਿਤਸਾ ਨਾਲ ਸਬੰਧਿਤ ਵੱਖ-ਵੱਖ ਉਤਪਾਦਾਂ ਅਤੇ ਸਾਹਿਤ ਨੂੰ ਪ੍ਰਦਰਸ਼ਿਤ ਕੀਤਾ ਗਿਆ।
 ਡਾ. ਵਰਮਾ ਨੇ ਕਿਹਾ ਕਿ ‘ਵਿਗਿਆਨਕ ਢੰਗ ਅਪਣਾਓ, ਖੇਤੀ ਆਮਦਨ ਵਧਾਓ’ ਵਿਸ਼ੇ ’ਤੇ ਅਧਾਰਿਤ ਮੇਲੇ ਮੌਕੇ ਕਾਲਜ ਵੱਲੋਂ ਇੱਕ ਪ੍ਰਦਰਸ਼ਨੀ ਸਟਾਲ ਲਗਾਇਆ ਗਿਆ, ਜਿਸ ’ਚ ਕਿਸਾਨਾਂ ਨੁੰ ਮਿਨਰਲ ਮਿਕਸਚਰ, ਥਣਾਂ ਦੀ ਸੋਜ (ਮਾਸਟਾਈਟਿਸ) ਦੀ ਜਾਂਚ ਲਈ ਕਿੱਟਾਂ ਅਤੇ ਪਸ਼ੂ-ਪਾਲਣ ਨਾਲ ਸਬੰਧਿਤ ਸਾਹਿਤ ਮੁਹੱਈਆ ਕਰਵਾਇਆ ਗਿਆ।ਡਾ. ਵਰਮਾ ਨੇ ਕਿਹਾ ਕਿ ਸਟਾਲ ਨੂੰ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉਪਯੋਗੀ ਉਤਪਾਦਾਂ ਅਤੇ ਸਾਹਿਤ ’ਚ ਵਿਸ਼ੇਸ਼ ਦਿਲਚਸਪੀ ਦਿਖਾਈ।ਇਸ ਤੋਂ ਇਲਾਵਾ ਕੁੱਝ ਕਿਸਾਨਾਂ ਨੇ ਕਾਲਜ ਵੱਲੋਂ ਪਸ਼ੂ-ਪਾਲਣ ਨਾਲ ਸਬੰਧਿਤ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ’ਚ ਭਾਗ ਲੈਣ ਲਈ ਆਪਣੇ ਨਾਮ ਵੀ ਦਰਜ਼ ਕਰਵਾਉਣ ਦੀ ਇੱਛਾ ਜ਼ਾਹਿਰ ਕੀਤੀ।ਉਨ੍ਹਾਂ ਕਿਹਾ ਕਿ ਇਸ ਸਮਾਗਮ ’ਚ ਵੈਟਰਨਰੀ ਅਤੇ ਪਸ਼ੂ-ਪਾਲਣ ਪਸਾਰ ਵਿਭਾਗ ਦੇ ਵਿਦਿਆਰਥੀਆਂ, ਇੰਟਰਨਾਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸਟਾਲ ਸਹਾਇਕ ਪ੍ਰੋਫੈਸਰ ਡਾ. ਮਨਿੰਦਰ ਸਿੰਘ, ਡਾ. ਸਿਮਰਨਜੀਤ ਉੱਤਮ ਅਤੇ ਡਾ. ਮਨੋਜ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ।ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਸ਼ੂਆਂ ਦੀ ਸਿਹਤ, ਪੋਸ਼ਣ, ਬਿਮਾਰੀਆਂ ਦੀ ਰੋਕਥਾਮ ਅਤੇ ਪਸ਼ੂ-ਪਾਲਣ ਪ੍ਰਬੰਧਨ ਨਾਲ ਸਬੰਧਿਤ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।ਲਾਈਵਸਟਾਕ ਫਾਰਮ ਕੰਪਲੈਕਸ ਵਿਭਾਗ ਦੀ ਟੀਮ ਨੇ ਵੀ ਸਰਗਰਮ ਭੂਮਿਕਾ ਨਿਭਾਈ।ਕਿਸਾਨਾਂ ਨੂੰ ਕਾਲਜ ਵਿਖੇ 24 ਘੰਟੇ, ਸੱਤੇ ਦਿਨ ਚੱਲਣ ਵਾਲੇ ਆਧੁਨਿਕ ਸਹੂਲਤਾਂ ਨਾਲ ਲੈਸ ਵੈਟਰਨਰੀ ਹਸਪਤਾਲ ਬਾਰੇ ਵੀ ਜਾਣਕਾਰੀ ਦਿੱਤੀ ਗਈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …