Saturday, October 24, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਵਿਸ਼ੇਸ਼ ਪ੍ਰਾਰਥਨਾ ਸਭਾ ਰਾਹੀਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਭਗਤੀ ਭਾਵ ਨਾਲ ਭਰਪੂਰ ਧਾਰਮਿਕ ਗੀਤ ਪੇਸ਼ ਕੀਤੇ ਗਏ ਅਤੇ ਭਗਵਾਨ ਸ਼੍ਰੀ ਰਾਮ ਜੀ ਵੱਲੋਂ ਰਾਵਣ `ਤੇ ਪ੍ਰਾਪਤ ਕੀਤੀ ਜਿੱਤ ਨੂੰ ਦਰਸਾਉਂਦੀ ਇੱਕ ਪ੍ਰਭਾਵਸ਼ਾਲੀ ਨਾਟਕੀ ਪੇਸ਼ਕਾਰੀ ਕੀਤੀ ਗਈ।ਇੰਨ੍ਹਾਂ ਪੇਸ਼ਕਾਰੀਆਂ ਨੇ ਪੂਰੇ ਵਾਤਾਵਰਨ ਨੂੰ ਸ਼ਰਧਾ ਅਤੇ ਅਧਿਆਤਮਕ ਭਾਵਨਾ ਨਾਲ ਭਰ ਦਿੱਤਾ ।
ਸਕੂਲ ਦੇ ਪ੍ਰਬੰਧਕ ਸ਼੍ਰੀਮਤੀ ਸਵੀਨ ਪੁਰੀ ਨੇ ਇਸ ਪਵਿੱਤਰ ਮੌਕੇ `ਤੇ ਸਾਰਿਆਂ ਨੂੰ ਨਿੱਘੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਦੁਸਹਿਰੇ ਦੇ ਤਿਉਹਾਰ ਦੀ ਸਦੀਵੀਂ ਮਹੱਤਤਾ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਸਿਰਫ਼ ਰਸਮਾਂ ਨਿਭਾਉਣ ਤੱਕ ਹੀ ਸੀਮਿਤ ਨਹੀਂ ਰਹਿਣਾ ਚਾਹੀਦਾ ਸਗੋਂ ਆਪਣੇ ਜੀਵਨ ਵਿੱਚੋਂ ਅਹੰਕਾਰ, ਅਸਹਿਣਸ਼ੀਲਤਾ ਅਤੇ ਨਾਕਾਰਾਤਮਕਤਾ ਨੂੰ ਵੀ ਖ਼ਤਮ ਕਰਨਾ ਚਾਹੀਦਾ ਹੈ ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਮਨੁੱਖੀ ਵਿਹਾਰ ਅਤੇ ਫ਼ੈਸਲੇ ਲੈਣ ਦੀ ਪ੍ਰਕਿਰਿਆ ਨੂੰ ਸਹੀ ਦਿਸ਼ਾ ਦੇਣ ਵਿੱਚ ਬੁੱਧੀ, ਮਨ ਅਤੇ ਸੰਸਕਾਰਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਉਨ੍ਹਾਂ ਨੇ ਸਮਝਾਇਆ ਕਿ ਮਨ ਵਿੱਚ ਕਈ ਤਰ੍ਹਾਂ ਦੇ ਵਿਚਾਰ, ਇੱਛਾਵਾਂ ਅਤੇ ਭਾਵਨਾਵਾਂ ਪੈਦਾ ਹੁੰਦੀਆਂ ਹਨ, ਜਦਕਿ ਬੁੱਧੀ ਸਾਨੂੰ ਸਹੀ ਅਤੇ ਗਲ਼ਤ ਵਿਚਕਾਰ ਫ਼ਰਕ ਕਰਨ ਦੀ ਸਮਰੱਥਾ ਪ੍ਰਦਾਨ ਕਰਦੀ ਹੈ।
ਦੁਸਹਿਰੇ ਦੀ ਤਿਉਹਾਰ ਦੀ ਮੂਲ ਭਾਵਨਾ ਨਾਲ ਜੋੜਦਿਆਂ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵਿਕਸਿਤ ਕਰਨ ਅਤੇ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਬੁਰਾਈ `ਤੇ ਚੰਗਿਆਈ ਦੀ ਅਸਲ ਜਿੱਤ ਦੀ ਸ਼ੁਰੂਆਤ ਆਪਣੇ ਅੰਦਰੋਂ ਹੀ ਹੁੰਦੀ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …