ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਗੁਰੂ ਵਿਰਜਾਨੰਦ ਜੀ ਦੇ ਜੀਵਨ, ਸ਼ਖ਼ਸ਼ੀਅਤ ਅਤੇ ਗੁਰੂ-ਚੇਲਾ ਪਰੰਪਰਾ
’ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ‘ਆਰਿਆ ਰਤਨ’ ਪਦਮ ਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਪ੍ਰਬੰਧਕ ਕਮੇਟੀ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਸਭਾ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਉਪਸਭਾ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੇ ਸੁਚੱਜੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਗੁਰੂ ਵਿਰਜਾਨੰਦ ਜੀ ਨੂੰ ਯਾਦ ਕਰਦਿਆਂ ਦੱਸਿਆ ਕਿ ਉਹ ਇੱਕ ਮਹਾਨ ਵਿਦਵਾਨ, ਤਪੱਸਵੀ ਅਤੇ ਸੰਸਕ੍ਰਿਤ ਦੇ ਮਹਾਨ ਆਚਾਰਯ ਸਨ।ਉਨ੍ਹਾਂ ਨੇ ਆਪਣਾ ਸਾਰਾ ਜੀਵਨ ਗਿਆਨ ਦੇ ਪ੍ਰਚਾਰ-ਪ੍ਰਸਾਰ ਅਤੇ ਆਪਣੇ ਚੇਲਿਆਂ ਨੂੰ ਸੰਸਕਾਰਵਾਨ ਤੇ ਸਿੱਖਿਅਤ ਬਣਾਉਣ ਲਈ ਸਮਰਪਿਤ ਕਰ ਦਿੱਤਾ।ਵਿਦਿਆਰਥਣਾਂ ਨੇ ਵੱਖ-ਵੱਖ ਰਚਨਾਤਮਕ ਪੋਸਟਰਾਂ ਰਾਹੀਂ ਗੁਰੂ ਵਿਰਜਾਨੰਦ ਜੀ ਦੇ ਜੀਵਨ, ਸ਼ਖ਼ਸ਼ੀਅਤ, ਸਿੱਖਿਆਵਾਂ ਅਤੇ ਗੁਰੂ-ਚੇਲਾ ਪਰੰਪਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ।
ਇਸ ਮੌਕੇ ਕਾਲਜ ਆਰਿਆ ਯੁਵਤੀ ਸਭਾ ਦੇ ਮੈਂਬਰ-ਡਾ. ਅਨੀਤਾ ਨਰਿੰਦਰ, ਡਾ. ਰਸ਼ਮੀ ਕਾਲੀਆ, ਡਾ. ਸੁਰਭੀ, ਡਾ. ਸਪਨਾ ਗੁਪਤਾ, ਸ਼੍ਰੀਮਤੀ ਰਵਿੰਦਰ ਕੌਰ, ਡਾ. ਸਵਾਤੀ ਦੱਤਾ, ਡਾ. ਗੌਰੀ ਚਾਵਲਾ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media