Friday, April 10, 2026

ਜਥੇ: ਅਵਤਾਰ ਸਿੰਘ ਨੇ ਸ: ਸੁੱਚਾ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ

PPN2001201518

ਅੰਮ੍ਰਿਤਸਰ, 19 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸz: ਕੁਲਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਅਰਜਨ ਦੇਵ ਖਾਲਸਾ ਕਾਲਜ, ਚੋਹਲਾ ਸਾਹਿਬ ਦੇ ਪਿਤਾ ਸz: ਸੁੱਚਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ: ਸੁਵਿੱਚਾ ਸਿੰਘ ਆਪਣੇ ਮਗਰ ਸੁਪਤਨੀ ਬੀਬੀ ਜੋਗਿੰਦਰ ਕੌਰ ਤੇ ਦੋ ਸਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ।ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮਾਤਾੁਪਿਤਾ ਦੀ ਸਭ ਨੂੰ ਲੋੜ ਹੁੰਦੀ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਿਸ਼ਾਹ ਸz: ਸੁੱਚਾ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾ ‘ਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਪ੍ਰਿੰਸੀਪਲ ਸz: ਕੁਲਵਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ: ਦਲਮੇਘ ਸਿੰਘ, ਸ: ਰੂਪ ਸਿੰਘ, ਸ: ਮਨਜੀਤ ਸਿੰਘ ਤੇ ਸ: ਸਤਬੀਰ ਸਿੰਘ, ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ, ਸ: ਬਲਵਿੰਦਰ ਸਿੰਘ ਜੌੜਾ ਸਿੰਘਾ, ਸ: ਸਤਿੰਦਰ ਸਿੰਘ ਨਿਜੀ ਸਹਾਇਕ, ਸ: ਜਗਜੀਤ ਸਿੰਘ ਮੀਤ ਸਕੱਤਰ, ਸ: ਮਨਿੰਦਰਮੋਹਨ ਸਿੰਘ ਇੰਟਰਨਲ ਆਡੀਟਰ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ਨੇ ਉਨ੍ਹਾਂ ਦੇ ਪਿਤਾ ਸ: ਸੁੱਚਾ ਸਿੰਘ ਦੇ ਅਕਾਲ ਚਲਾਣੇ ਤੇ ਅਫਸੋਸ ਪ੍ਰਗਟ ਕਰਦਿਆਂ ਹਮਦਰਦੀ ਦਾ ਪ੍ਰਗਟਾਵਾ ਕੀਤਾ । ਸ: ਸੁੱਚਾ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਬਾਬਾ ਸੇਵਾ ਸਿੰਘ ਹਾਲ, ਅਜੀਤ ਨਗਰ, ਅੰਮ੍ਰਿਤਸਰ ਵਿਖੇ ਦੁਪਹਿਰ 1-00 ਤੋਂ 2-00 ਵਜੇ ਤੀਕ ਪੈਣਗੇ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply