Sunday, November 22, 2026

ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ‘ਚ ਦਹਨ ਕੀਤਾ ਰਾਵਣ ਦਾ ਪੁਤਲਾ

ਜੰਡਿਆਲਾ ਗੁਰੂ, 22 ਅਕਤੂਬਰ (ਜਗਦੀਪ ਸਿੰਘ) – ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਰਾਵਣ ਦਹਨ ਕੀਤਾ।ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ।ਦੁਸਹਿਰੇ ਦਾ ਤਿਉਹਾਰ ਇਲਾਕੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਬਦੀ ’ਤੇ ਨੇਕੀ ਅਤੇ ਅਧਰਮ ’ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ।ਇਹ ਤਿਉਹਾਰ ਸਾਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਿਆਂ ਸੱਚਾਈ, ਇਮਾਨਦਾਰੀ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਬੁਰਾਈਆਂ ਦਾ ਤਿਆਗ ਕਰਕੇ ਚੰਗੇ ਗੁਣਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ।ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਅਤੇ ਸਮਾਜ ਵਿੱਚ ਆਪਸੀ ਸਾਂਝ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਸ਼੍ਰੀਮਤੀ ਸੁਹਿੰਦਰ ਕੌਰ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ, ਪ੍ਰਧਾਨ ਸੋਨੀ ਅਨੇਜਾ, ਸ੍ਰੀ ਰਾਮ ਨੌਮੀ ਉਤਸਵ ਕਮੇਟੀ ਜੰਡਿਆਲਾ ਗੁਰੂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਸਮੂਹ ਕੌਂਸਲਰਾਂ, ਸਰਪੰਚਾਂ, ਚੇਅਰਮੈਨਾਂ, ਪਾਰਟੀ ਆਗੂਆਂ ਅਤੇ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …