ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ੱਐਨੀਮਲ ਸਾਇੰਸਜ਼ ਵਿਖੇ ਪਸ਼ੂਧਨ ਫਾਰਮ ਕੰਪਲੈਕਸ ਵਿਭਾਗ
ਵੱਲੋਂ ਉਦਮਤਾ ਵਿਕਾਸ ਪ੍ਰੋਗਰਾਮ ਤਹਿਤ ਬੇਜ਼ਗਾਰ ਪੜ੍ਹੇ-ਲਿਖੇ ਨੌਜਵਾਨਾਂ ਲਈ ਸੱਤ ਰੋਜ਼ਾ ਪੋਲਟਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵਿਗਿਆਨਕ ਢੰਗ ਨਾਲ ਪੋਲਟਰੀ ਫਾਰਮਿੰਗ ਕਰਨ ਅਤੇ ਇਸ ਦੇ ਪ੍ਰਬੰਧਨ ਸਬੰਧੀ ਵਿਹਾਰਕ ਜਾਣਕਾਰੀ ਤੇ ਹੱਥੀਂ ਕੰਮ ਕਰਨ ਦਾ ਤਜ਼ਰਬਾ ਪ੍ਰਦਾਨ ਕਰਨਾ ਸੀ।
ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕਿਹਾ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚੂਚਿਆਂ ਦੀ ਦੇਖ-ਭਾਲ, ਪੋਲਟਰੀ ਸ਼ੈਡਾਂ ਦੀ ਵਿਵਸਥਾ, ਖੁਰਾਕ ਅਤੇ ਪੋਸ਼ਣ, ਟੀਕਾਕਰਨ, ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ, ਜੈਵਿਕ ਸੁਰੱਖਿਆ, ਸਫ਼ਾਈ ਅਤੇ ਬ੍ਰਾਇਲਰ ਤੇ ਅੰਡੇ ਦੇਣ ਵਾਲੇ ਪੰਛੀਆਂ ਦੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਪੋਲਟਰੀ ਖ਼ਾਸ ਕਰਕੇ ਬ੍ਰਾਇਲਰ ਉਦਯੋਗ ’ਚ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਖੇਤਰ ’ਚ ਜ਼ਗਾਰ ਦੇ ਮੌਕੇ ਤਲਾਸ਼ਣ ਵਾਲੇ ਬੇਜ਼ਗਾਰ ਨੌਜਵਾਨਾਂ ਲਈ ਵਿਹਾਰਕ ਅਤੇ ਹੁਨਰ-ਅਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ।
ਡਾ. ਟੀ.ਏ.ਐਸ ਗਨਾਈ ਨੇ ਪੋਲਟਰੀ ਅਤੇ ਇਸ ਨਾਲ ਸਬੰਧਿਤ ਕਾਰੋਬਾਰਾਂ ’ਚ ਸਿਧਾਂਤਕ ਗਿਆਨ ਦੇ ਨਾਲ ਵਿਹਾਰਕ ਸਿਖਲਾਈ ਨੂੰ ਜੋੜਨ ਦੀ ਮਹੱਤਤਾ ਸਬੰਧੀ ਚਾਨਣਾ ਪਾਇਆ।ਸਿਖਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।ਡਾ. ਵਰਮਾ ਨੇ ਕਾਲਜ ਵੱਲੋਂ ਪਸ਼ੂ ਪਾਲਣ ਦੇ ਖੇਤਰ ’ਚ ਹੋਰ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਡੇਅਰੀ ਫਾਰਮਿੰਗ, ਪੋਲਟਰੀ, ਸੂਰ ਪਾਲਣ, ਬੱਕਰੀ ਪਾਲਣ ਅਤੇ ਮੁੱਲ-ਵਾਧਾ ਤਕਨੀਕਾਂ ਸਬੰਧੀ ਸਿਖਲਾਈ ਲਈ ਆਪਣਾ ਨਾਮ ਦਰਜ਼ ਕਰਵਾਉਣ ਦਾ ਸੱਦਾ ਦਿੱਤਾ, ਜੋ ਕਿ 62834-66785 ’ਤੇ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media