Tuesday, October 27, 2026

ਖਾਲਸਾ ਕਾਲਜ ਵਿਖੇ ‘ਅਨੁਸ਼ਾਸਨ ਦੀ ਤਾਕਤ – ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਤੇ ਟਰੇਨਿੰਗ ਤੇ ਪਲੇਸਮੈਂਟ ਸੈਲ ਵਲੋਂ ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੰਸਟੀਟਿਊਟ ਆਫ਼ ਬੈਂਕਿੰਗ ਅਤੇ ਟਰੇਨਿੰਗ ਵੱਲੋਂ ‘ਅਨੁਸ਼ਾਸਨ ਦੀ ਤਾਕਤ: ਸਫਲਤਾ ਦਾ ਮਾਰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਮੌਕੇ ਆਈ.ਬੀ.ਟੀ ਮੈਨੇਜਰ ਜਤਿੰਦਰ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਰੰਧਾਵਾ, ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਅਤੇ ਟਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਡਾ. ਅਨੁਰੀਤ ਕੌਰ ਵੱਲੋਂ ਕੁਮਾਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।
ਮੈਨੇਜਰ ਜਤਿੰਦਰ ਕੁਮਾਰ ਨੇ ਕਿਹਾ ਕਿ ਅਨੁਸ਼ਾਸਨ ਸਕਾਰਾਤਮਕ ਆਦਤਾਂ ਵਿਕਸਿਤ ਕਰਨ, ਨਿਰੰਤਰਤਾ ਬਣਾਈ ਰੱਖਣ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਸਪੱਸ਼ਟ ਟੀਚੇ ਨਿਰਧਾਰਤ ਕਰਨ, ਆਪਣੇ ਸਮੇਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਉਪਯੋਗ ਕਰਨ ਅਤੇ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਇੰਟਰਵਿਊ ਦੀ ਤਿਆਰੀ ਦੀਆਂ ਤਕਨੀਕਾਂ, ਸੰਚਾਰ ਹੁਨਰਾਂ ਦੀ ਮਹੱਤਤਾ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ।ਸੈਮੀਨਾਰ ਦਾ ਸਮਾਪਨ ਪ੍ਰਸ਼ਨ-ਉਤਰ ਸੈਸ਼ਨ ਨਾਲ ਹੋਇਆ।
ਇਸ ਮੌਕੇ ਪ੍ਰੋ. ਹਰਿਆਲੀ ਢਿੱਲੋਂ, ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਅਪਨੀਤ ਕੌਰ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …