Saturday, November 21, 2026

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ।ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ ਗਿਆ।
ਸੰਗਤ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ।ਬਾਬਾ ਬੁੱਢਾ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਦੇ ਭਾਵ ਨਾਲ ਜੋੜਦਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰੂ ਘਰ ਦੀ ਸੇਵਾ ਕਰੀਏ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਜਸਬੀਰ ਸਿੰਘ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਭੋਮਾ, ਅਕਾਊਂਟੈਂਟ ਸਰਬਜੀਤ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …