Friday, October 30, 2026

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਅਤੇ ਉੱਚੇ-ਸੁੱਚੇ ਸਦਗੁਣਾਂ ਦਾ ਪ੍ਰਤੀਕ ਹੈ।ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, ਸੇਵਾ ਅਤੇ ਲੋਕਾਈ ਦੀ ਭਲਾਈ ਨੂੰ ਸਮਰਪਿਤ ਕਰਦਿਆਂ ਨਿਸ਼ਕਾਮ ਸੇਵਾ ਦੀ ਅਜਿਹੀ ਅਦੁੱਤੀ ਮਿਸਾਲ ਕਾਇਮ ਕੀਤੀ, ਜੋ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਸਰੋਤ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਅਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ। ਗੁਰੂ ਸਾਹਿਬ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਨਿਮਰਤਾ, ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਗੁਣਾਂ ਨੂੰ ਅਪਣਾ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ।
ਐਡਵੋਕੇਟ ਧਾਮੀ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਅੰਦਰ ਨਿਮਰਤਾ, ਨਿਸ਼ਕਾਮ ਸੇਵਾ, ਨਾਮ ਸਿਮਰਨ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਗੁਰਮਤਿ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਸਮਾਜ ਅੰਦਰ ਪ੍ਰੇਮ, ਸਦਭਾਵਨਾ, ਸੇਵਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰ ਸਕਦੇ ਹਾਂ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …