ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ।ਇਸ ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਜਰਨੈਲ ਸਿੰਘ ਢੋਟ ਨੇ ਕੀਤੀ।ਮੀਟਿੰਗ ਵਿੱਚ ਵੱਖ-ਵੱਖ ਸਮਾਜਾਂ ਦੀ ਭਲਾਈ, ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸ਼ਹਿਰ ਦੇ ਲੋਕਾਂ ਦੀ ਸੇਵਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਰਾਮਗੜ੍ਹੀਆ, ਕੰਬੋਜ਼, ਅਗਰਵਾਲ, ਗੁੱਜਰ, ਸੁਨਿਆਰਾ, ਖੱਤਰੀ, ਅਰੋੜਾ ਅਤੇ ਬ੍ਰਾਹਮਣ ਸਮਾਜ ਸਮੇਤ ਵੱਖ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪੱਧਰੀ ਚੇਅਰਮੈਨਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਲੋੜਾਂ, ਉਨ੍ਹਾਂ ਦੀ ਭਲਾਈ ਅਤੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਆਪਣੇ ਹੱਕਾਂ ਬਾਰੇ ਜਾਣੂ ਕਰਵਾਉਣ।
ਮੀਟਿੰਗ ਦੌਰਾਨ ਸਾਰੇ ਚੇਅਰਮੈਨਾਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਸਮਾਜਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ।ਹਾਜ਼ਰ ਨੁਮਾਇੰਦਿਆਂ ਨੇ ਉਮੀਦ ਪ੍ਰਗਟਾਈ ਕਿ ਸਾਂਝੇ ਯਤਨਾਂ ਨਾਲ ਪਾਰਟੀ ਦੇ ਕੰਮਕਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਵੀ ਬਲ ਮਿਲੇਗਾ।
ਇਸ ਮੌਕੇ ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਚੇਅਰਮੈਨ ਸਤਪਾਲ ਸੌਖੀ, ਪ੍ਰਧਾਨ ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ ਸੰਧੂ, ਭਗਵੰਤ ਸਿੰਘ ਕੰਵਲ, ਜੇ.ਐਸ ਰਾਹੁਲ, ਗੁਲਜ਼ਾਰ ਸਿੰਘ ਬਿੱਟੂ, ਹਰਬੀਰ ਸਿੰਘ ਥਿੰਦ, ਅਮਨਪ੍ਰੀਤ ਸਿੰਘ ਪਨੇਸਰ, ਸੰਜੀਵ ਉੱਪਲ, ਸ੍ਰੀਮਤੀ ਨਰੈਣੀ ਸ਼ਰਮਾ, ਅਰਵਿੰਦਰ ਸਿੰਘ ਰਿੰਕੂ ਅਤੇ ਮੁਹੰਮਦ ਸਦੀਕ ਤੇ ਹੋਰ ਨੁਮਾਇੰਦੇ ਹਾਜ਼ਰ ਸਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media