ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬਤ ਸੰਗਤਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਤੋਖਸਰ ਤੇ ਸ੍ਰੀ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਕਰਵਾਈ, ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖੀ।ਸੂਹੀ ਰਾਗ ਵਿੱਚ ਲਾਵਾਂ ਰਚੀਆਂ ਅਤੇ ਦੋ ਸ਼ਬਦ ਵਿਆਹ ਸਮੇਂ ਘੋੜੀਆਂ ਦੀ ਧਾਰਨਾ ਦੇ ਰਚੇ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media