ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਬੀ.ਐਨ ਦੇ ਐਨ.ਸੀ.ਸੀ ਕੈਡਿਟਾਂ ਦੁਆਰਾ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਕੈਡਿਟਸ ਨੇ ਭਾਸ਼ਣ, ਪੋਸਟਰ ਮੇਕਿੰਗ ਤੇ ਰੈਲੀ ਵੀ ਕੱਢੀ।
ਪ੍ਰਿੰ. ਜਤਿੰਦਰ ਕੌਰ ਨੇ ਕਿਹਾ ਕਿ ਟੀ.ਬੀ ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਲੋਕਾਂ ਨੂੰ ਤਪਦਿਕ ਦੀ ਬਿਮਾਰੀ ਪ੍ਰਤੀੀ ਜਾਗਰੂਕ ਕਰਨਾ ਅਤੇ ਇਸ ਦੀ ਰੋਕਥਾਮ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਵਿਦਿਆਰਥਣਾਂ ਨੂੰ ਇਸ ਦੇ ਲੱਛਣ ਤੇ ਰੋਕਥਾਮ ਸਬੰਧੀ ਦੱਸਦਿਆਂ ਕਿਹਾ ਕਿ ਟੀ.ਬੀ ਇਕ ਗੰਭੀਰ ਪਰ ਇਲਾਜਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਇਸ ਦੇ ਲੱਛਣਾਂ ਦੀ ਪਛਾਣ ਕਰਕੇ ਡਾਕਟਰੀ ਸਲਾਹ ਲੈਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਲਗਾਤਾਰ ਖੰਘ, ਬੁਖ਼ਾਰ, ਰਾਤ ਨੂੰ ਪਸੀਨਾ ਆਉਣਾ ਅਤੇ ਬਿਨ੍ਹਾਂ ਕਾਰਨ ਭਾਰ ਘਟਣਾ ਇਸ ਬਿਮਾਰੀ ਦੇ ਮੁੱਖ ਲੱਛਣ ਹੋ ਸਕਦੇ ਹਨ।ਉਨ੍ਹਾਂ ਨੇ ਐਨ.ਸੀ.ਸੀ ਕੈਡਿਟਾਂ ਵੱਲੋਂ ਭਾਸ਼ਣ, ਪੋਸਟਰ ਮੇਕਿੰਗ ਅਤੇ ਜਾਗਰੂਕਤਾ ਰੈਲੀ ਰਾਹੀਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕੈਡਿਟਾਂ ਦਾ ਫ਼ਰਜ਼ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਸਿਹਤ ਸਬੰਧੀ ਬਿਮਾਰੀਆਂ ਬਾਰੇ ਜਾਗਰੂਕ ਕਰਨ।
ਇਸ ਮੌਕੇ ਕੈਡਿਟਾਂ ਦੁਆਰਾ ਟੀ.ਬੀ ਸਬੰਧੀ ਜਾਗਰੂਕਤਾ ਫੈਲਾਉਣ ਲਈ ਰੈਲੀ ਵੀ ਕੱਢੀ ਗਈ।ਜਿਸ ਰਾਹੀਂ ਲੋਕਾਂ ਨੂੰ ਟੀ.ਬੀ ਦੇ ਲਛਣਾਂ ਬਾਰੇ ਜਾਣਕਾਰੀ ਅਤੇ ਇਲਾਜ਼ ਸਬੰਧੀ ਪ੍ਰੇਰਿਤ ਕੀਤਾ ਗਿਆ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media