Friday, October 30, 2026

ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ

ਅੰਮ੍ਰਿਤਸਰ, 29 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਿਛਲੀਂ ਦਿਨੀਂ ਵਿਛੋੜਾ ਦੇ ਗਏ ਸ਼ੋ੍ਰਮਣੀ ਕਵੀ ਅਜਾਇਬ ਸਿੰਘ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ 31 ਅਕਤੂਬਰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਜਾਵੇਗਾ।ਇਹ ਨਾਟਕ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਡਿਜ਼ਾਇਨ ‘ਤੇ ਨਿਰਦੇਸ਼ਤ ਕੀਤਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਤੇ ਸਕੱਤਰ ਰਮੇਸ਼ ਯਾਦਵ ਵੱਲੋਂ ਸਾਂਝੇ ਤੌਰ ’ਤੇ ਦਿੱਤੀ ਗਈ।ਇਹ ਨਾਟਕ ਬਿਨ੍ਹਾਂ ਕਿਸੇ ਟਿਕਟ ਅਤੇ ਬਿਨ੍ਹਾਂ ਪਾਸ ਦੇ ਮੁਫ਼ਤ ਵਿਖਾਇਆ ਜਾਵੇਗਾ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …