ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿਮਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼
ਗੁਰਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਨਿਹਾਲ ਕੀਤਾ।ਸ: ਛੀਨਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖ ਜਗਤ ਨੂੰ ਨਿਮਰਤਾ, ਸੇਵਾ, ਸਹਿਣਸ਼ੀਲਤਾ, ਆਪਸੀ ਪ੍ਰੇਮ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਗਏ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵਿਸ਼ਵ ਭਰ ਦੇ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਲਈ ਵਿਸ਼ੇਸ਼ ਅਧਿਆਤਮਿਕ ਮਹੱਤਵ ਹੈ।ਇਹ ਪਵਿੱਤਰ ਧਰਤੀ ਸਰਬ ਸਾਂਝੀਵਾਲਤਾ, ਸੇਵਾ, ਸਿਮਰਨ ਅਤੇ ਮਨੁੱਖੀ ਏਕਤਾ ਦਾ ਪ੍ਰਤੀਕ ਹੈ।ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਗੁਰਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਨਿਹਾਲ ਕੀਤਾ।ਸ: ਛੀਨਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖ ਜਗਤ ਨੂੰ ਨਿਮਰਤਾ, ਸੇਵਾ, ਸਹਿਣਸ਼ੀਲਤਾ, ਆਪਸੀ ਪ੍ਰੇਮ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਗਏ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵਿਸ਼ਵ ਭਰ ਦੇ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਲਈ ਵਿਸ਼ੇਸ਼ ਅਧਿਆਤਮਿਕ ਮਹੱਤਵ ਹੈ।ਇਹ ਪਵਿੱਤਰ ਧਰਤੀ ਸਰਬ ਸਾਂਝੀਵਾਲਤਾ, ਸੇਵਾ, ਸਿਮਰਨ ਅਤੇ ਮਨੁੱਖੀ ਏਕਤਾ ਦਾ ਪ੍ਰਤੀਕ ਹੈ।ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜਾਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਸਕੂਲ ਆਫ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਟੀ.ਪੀ.ਐਸ ਸੰਧੂ, ਬਿਕਰਮਜੀਤ ਸਿੰਘ ਵੜੈਚ, ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖਾਲਸਾ ਕਾਲਜ ਆਫ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਖਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।
Punjab Post Daily Online Newspaper & Print Media