ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ
ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਗੁਰੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਯੁਵਕ
ਮੇਲੇ 2026-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਨੇ ਏ-ਜ਼ੋਨ ਦੇ ਬੀ ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜ਼ਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।
ਮੇਲੇ 2026-27 ’ਚ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਨੇ ਏ-ਜ਼ੋਨ ਦੇ ਬੀ ਡਵੀਜ਼ਨ ਦੇ ਯੁਵਕ ਮੇਲੇ ’ਚ ਤੀਜ਼ਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਨੇ ਕਿਹਾ ਕਿ ਯੁਵਕ ਮੇਲੇ ਦੌਰਾਨ ਕੁੱਲ 39 ਆਈਟਮਾਂ ’ਚ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਕਾਲਜ ਵੱਲੋਂ 13 ਸੋਲੋ ਆਈਟਮਾਂ ’ਚ ਭਾਗ ਲਿਆ ਗਿਆ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਇਸ ਪੱਧਰ ਦੇ ਮੁਕਾਬਲੇ ’ਚ ਸ਼ਮੂਲੀਅਤ ਕਰਨਾ ਕਾਲਜ ਲਈ ਇੱਕ ਮਹੱਤਵਪੂਰਨ ਕਦਮ ਸੀ।ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਏ-ਜ਼ੋਨ ਦੇ ਬੀ ਡਵੀਜ਼ਨ ’ਚ ਤੀਜੇ ਸਥਾਨ ਤੱਕ ਪਹੁੰਚਾਇਆ।ਉਨ੍ਹਾਂ ਕਿਹਾ ਕਿ ਇਹ ਨਤੀਜਾ ਕਾਲਜ ਦੇ ਅਕਾਦਮਿਕ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਦੀਆਂ ਸਹਿ-ਅਕਾਦਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦੀ ਵੀ ਗਵਾਹੀ ਭਰਦਾ ਹੈ।ਪ੍ਰਿੰ: ਡਾ. ਮਨਦੀਪ ਕੌਰ ਨੇ ਉਕਤ ਮਾਣਮੱਤੀ ਪ੍ਰਾਪਤੀ ਲਈ ਖਾਲਸਾ ਯੂਨੀਵਰਸਿਟੀ ਦੇ ਪੋ੍ਰ.-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਵਿਦਿਆਰਥੀਆਂ ਅਤੇ ਯੁਵਕ ਮੇਲੇ ਦੀ ਤਿਆਰੀ ’ਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਕਾਲਜ ਲਈ ਇੱਕ ਨਵੀਂ ਸ਼ੁਰੂਆਤ ਹੈ।
Punjab Post Daily Online Newspaper & Print Media