Sunday, November 8, 2026

ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਦੇ ਸਬੰਧ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੈਂਪ ਕਾਲਜ ਦੇ ਐਨ.ਐਸ.ਐਸ, ਰੈਡ ਰਿਬਨ ਕਲੱਬ (ਆਰ.ਆਰ.ਸੀ), ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਅਤੇ ਰੋਟਰੈਕਟ ਕਲੱਬ ਵੱਲੋਂ ਇੰਡੀਅਨ ਰੈਡ ਕਰਾਸ ਸੋਸਾਇਟੀ, ਕੇ.ਵੀ.ਆਈ ਵੈਲਫੇਅਰ ਸੋਸਾਇਟੀ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ।ਇਸ ਦਾ ਮਕਸਦ ਸਵੈ-ਇੱਛੁਕ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਜੀਵਨ ਬਚਾਉਣ ’ਚ ਇਸ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ।

ਇੰਡੀਅਨ ਰੈਡ ਕਰਾਸ ਸੋਸਾਇਟੀ ਕਾਰਜ਼ਕਾਰੀ ਸਕੱਤਰ ਸੈਮਸਨ ਮਸੀਹ ਅਤੇ ਪ੍ਰੋਜੈਕਟ ਮੈਨੇਜਰ ਬਿਕਰਮਜੀਤ ਸਿੰਘ, ਕੇ.ਵੀ.ਆਈ ਬਲੱਡ ਬੈਂਕ ਤੋਂ ਡਾ. ਅਨਿਲ ਮਹਾਜਨ ਤੇ ਡਾ. ਰਵੀ ਮਹਾਜਨ ਅਤੇ, ਸਿਵਲ ਹਸਪਤਾਲ ਤੋਂ ਬਲੱਡ ਟਰਾਂਸਫਿਊਜ਼ਨ ਅਫ਼ਸਰ ਡਾ. ਰੇਖਾ ਰਾਣੀ ਨੇ ਸ਼ਿਰਕਤ ਕੀਤੀ।ਪ੍ਰਿੰ: ਡਾ. ਰੰਧਾਵਾ ਨੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਵਿਦਿਆਰਥੀ ਭਲਾਈ ਡੀਨ ਡਾ. ਦਲਜੀਤ ਸਿੰਘ ਅਤੇ ਖੋਜ਼ (ਡੀਨ) ਡਾ. ਜਸਵਿੰਦਰ ਸਿੰਘ ਨਾਲ ਮਿਲ ਕੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ।ਕੈਂਪ ’ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ 60 ਤੋਂ ਵਧੇਰੇ ਖੂਨਦਾਨੀਆਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।ਉਨ੍ਹਾਂ ਕਿਹਾ ਕਿ ਇਸ ਮੌਕੇ ਮੈਡੀਕਲ ਮਾਹਿਰਾਂ ਦੀ ਟੀਮ ਨੇ ਖੂਨਦਾਨੀਆਂ ਦੀ ਲੋੜੀਂਦੀ ਜਾਂਚ ਅਤੇ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ।ਡਾ. ਰੰਧਾਵਾ ਨੇ ਕਿਹਾ ਕਿ ਕੈਂਪ ਸਬੰਧੀ ਪ੍ਰੋਗਰਾਮ ਪ੍ਰੋ. ਰਣਦੀਪ ਸਿੰਘ, ਐਨ.ਐਸ.ਐਸ ਕੋਆਰਡੀਨੇਟਰ ਡਾ. ਸਿਓਜ਼ੀ ਭਾਟੀਆ, ਪ੍ਰੋ. ਗੁਰਪ੍ਰੀਤ ਸਿੰਘ ਅਤੇ ਡਾ. ਸੰਦੀਪ ਸਿੰਘ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰਾਂ ਅਤੇ ਰੋਟਰੈਕਟ ਕਲੱਬ ਦੇ ਡਾ. ਗੁਰਵੇਲ ਸਿੰਘ ਮੱਲ੍ਹੀ ਅਤੇ ਡਾ. ਜਸਵਿੰਦਰ ਕੌਰ ਵਲੋਂ ਉਲੀਕਿਆ ਗਿਆ।

ਇਸ ਮੌਕੇ ਪ੍ਰੋ. ਰਣਦੀਪ ਸਿੰਘ ਨੇ ਕਾਲਜ ਪ੍ਰਬੰਧਕਾਂ, ਸਹਿਯੋਗੀ ਸੰਸਥਾਵਾਂ, ਮੈਡੀਕਲ ਟੀਮ, ਵਲੰਟੀਅਰਾਂ ਅਤੇ ਖੂਨਦਾਨੀਆਂ ਦਾ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …