Monday, November 2, 2026

ਖਾਲਸਾ ਕਾਲਜ ਦਾ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕਰਵਾਏ ਗਏ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਰਤਸਰ ਵਿਖੇ ‘ਤੇਜਾ ਸਿੰਘ ਸਮੁੰਦਰੀ ਹਾਲ ਦਾ ਦਿ੍ਰਸ਼’ ਵਿਸ਼ੇ ’ਤੇ ਆਯੋਜਿਤ ਉਕਤ ਮੁਕਾਬਲੇ ਦੌਰਾਨ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਅੰਗਦਦੀਪ ਸਿੰਘ ਨੂੰ ਕੌਂਸੋਲੇਸ਼ਨ ਇਨਾਮ (ਵਿਸ਼ੇਸ਼ ਹੌਸਲਾ-ਅਫ਼ਜ਼ਾਈ ਪੁਰਸਕਾਰ) ਨਾਲ ਸਨਮਾਨਿਆ ਗਿਆ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਗਮ ਨੇ ਨੌਜਵਾਨ ਕਲਾਕਾਰਾਂ ਨੂੰ ਆਪਣੀ ਕਲਾ ਅਤੇ ਸਿਰਜਣਾਤਮਕਤਾ ਰਾਹੀਂ ਸਿੱਖ ਵਿਰਾਸਤ ਅਤੇ ਅਧਿਆਤਮਿਕਤਾ ਪ੍ਰਤੀ ਸ਼ਰਧਾ ਪ੍ਰਗਟਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ।ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਬੀ. ਏ. ਸਮੈਸਟਰ ਪਹਿਲਾ ਦੀ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਇਸੇ ਜਮਾਤ ਦੇ ਵਿਦਿਆਰਥੀ ਅੰਗਦਦੀਪ ਸਿੰਘ ਨੂੰ ਵਿਸ਼ੇਸ਼ ਹੌਸਲਾ-ਅਫ਼ਜ਼ਾਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਦੀ ਤਿਆਰੀ ਸਬੰਧੀ ਵਿਭਾਗ ਦੇ ਅਧਿਆਪਕਾਂ ਡਾ. ਹਰਮਨਦੀਪ ਕੌਰ ਅਤੇ ਪ੍ਰੋ. ਜਗਦੀਪ ਕੌਰ ਨੇ ਮਹੱਤਵਪੂਰਨ ਯੋਗਦਾਨ ਪਾਇਆ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …