Sunday, November 8, 2026

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਗਿੱਧਾ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗਿੱਧਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣਾਂ ਨੇ ਸਤਿਅਮ ਇੰਸਟੀਟਿਊਟ ਵਿਖੇ ਕਰਵਾਏ ਗਏ ਟੈਕਨੋ ਮੇਲਾ 3.0 ਦੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ 12 ਟੀਮਾਂ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਟਰਾਫੀ, ਸਰਟੀਫਿਕੇਟ ਅਤੇ 5000 ਨਗਦ ਰਾਸ਼ੀ ਪ੍ਰਾਪਤ ਕੀਤੀ।
ਸਕੂਲ ਦੀ ਕਾਰਜ਼ਕਾਰੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਵੱਲੋਂ ਉਕਤ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਗਿੱਧਾ ਟੀਮ ਵੱਲੋਂ ਪਹਿਲਾ ਸਥਾਨ ਹਾਸਲ ਕਰਨਾ ਅਤੇ ਸੋਲੋ ਡਾਂਸ ਤੇ ਗਰੁੱਪ ਡਾਂਸ ’ਚ ਵਿਦਿਆਰਥਣਾਂ ਵੱਲੋਂ ਸਥਾਨ ਪ੍ਰਾਪਤ ਕਰਨਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਕਲਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥਣਾਂ ਦੇ ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …