Monday, November 9, 2026

ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ ਹਲਕੇ ਤੋਂ ਮੁੜ ਮਿਲੀ ਟਿਕਟ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਨੇ ਅੱਜ ਕੁਲਦੀਪ ਸਿੰਘ ਧਲੀਵਾਲ ਨੂੰ ਇੱਕ ਵਾਰ ਫਿਰ ਤੋਂ ਅਜਨਾਲਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।ਪਾਰਟੀ ਵਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਲਿਸਟ ਵਿੱਚ ਉਨ੍ਹਾਂ ਦਾ ਵੀ ਨਾਮ ਸ਼ਾਮਿਲ ਕੀਤਾ ਗਿਆ ਹੈ।
ਪਾਰਟੀ ਵੱਲੋਂ ਜਤਾਏ ਗਏ ਭਰੋਸੇ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਹਰਪਾਲ ਚੀਮਾ, ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਭਰੋਸੇ ਨੂੰ ਦੇਖਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ ਅਤੇ ਪਿਛਲੀ ਵਾਰ ਵਾਂਗ ਇਸ ਵਾਰ ਵੀ ਸੀਟ ਜਿੱਤ ਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੌਲੀ ਵਿੱਚ ਪਾਉਣਗੇ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …