ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ, ਜੋ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ।ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ. ਮੇਜਰ ਸਿੰਘ ਅਰਜਨਮਾਂਗਾ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾਂ, ਹਰਵਿੰਦਰ ਸਿੰਘ ਤੋਂ ਇਲਾਵਾ ਭਾਈ ਵਰਿਆਮ ਸਿੰਘ ਅਗਵਾਨ, ਜਰਨੈਲ ਸਿੰਘ ਸਖੀਰਾ, ਤਰਸੇਮ ਸਿੰਘ ਤੇ ਹੋਰ ਮੌਜ਼ੂਦ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media