ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੂੰਘਾਂ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ. ਬਲਦੇਵ ਸਿੰਘ ਚੂੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਹੁਤ ਹੀ ਨਿਮਰ ਸੁਭਾਅ ਦੇ ਇਨਸਾਨ ਸਨ।ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੱਡਾ ਘਾਟਾ ਪਿਆ ਹੈ।
ਇਸੇ ਦੌਰਾਨ ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬਾਅਦ ਦੁਪਹਿਰ ਬੰਦ ਰੱਖੇ ਗਏ।ਸ਼ੋਕ ਸਭਾ ਮੌਕੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਪ੍ਰਜਿੰਦਰ ਸਿੰਘ, ਜਗਦੀਸ਼ ਸਿੰਘ ਬੁੱਟਰ, ਸਤਵਿੰਦਰ ਸਿੰਘ ਫੂਲਪੁਰ, ਰਾਜਪਾਲ ਸਿੰਘ ਵੇਰਕਾ, ਡਾ. ਰਾਜਵਿੰਦਰ ਸਿੰਘ ਜੋਗਾ ਤੇ ਸਮੂਹ ਸਟਾਫ਼ ਮੌਜੂਦ ਸੀ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media