ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਰਛਪਾਲ ਸਿੰਘ ਜੇ.ਈ ਅਤੇ ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ।
ਇਸ ਮੌਕੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਸਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਪੁਨੀਤ ਸਿੰਘ, ਸੁਪਰਵਾਈਜ਼ਰ ਸੁਰਜੀਤ ਸਿੰਘ ਰਾਣਾ, ਮਿਲਖਾ ਸਿੰਘ ਅਤੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media