
ਬਟਾਲਾ, 20 ਜਨਵਰੀ (ਨਰਿੰਦਰ ਸਿੰਘ ਬਰਨਾਲ) – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ਇਕ ਵਿਚਾਰ-ਗੋਸ਼ਟੀ ਤੇ ਸਨਮਾਨ ਸਮਾਰੋਹ ਪੰਜਾਬੀ ਭਵਨ, ਲੁਧਿਆਣਾ ਵਿਖੇ 26 ਜਨਵਰੀ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਾਬਕਾ ਵੀ.ਸੀ. ਡਾ. ਜੋਗਿੰਦਰ ਸਿੰਘ ਪੁਆਰ *ਵਿਗਿਆਨ ਨੂੰ ਪੰਜਾਬੀ ਵਿੱਚ ਪੇਸ਼ ਕਰਨ ਦੀ ਲੋੜ* ਵਿਸ਼ੇ ਉੱਪਰ ਮੁੱਖ ਭਾਸ਼ਣ ਦੇਣਗੇ ਅਤੇ ਹਾਜ਼ਰ ਵਿਦਵਾਨ ਵਿਚਾਰ-ਚਰਚਾ ॥ਚ ਭਾਗ ਲੈਣਗੇ। ਗੁਰੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵੀ.ਸੀ. ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਚਾਂਸਲਰ ਡਾ. ਸ.ਸ.ਜੌਹਲ ਪ੍ਰਧਾਨਗੀ ਭਾਸ਼ਣ ਦੇਣਗੇ।ਇਹ ਜਾਣਕਾਰੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਤੇ ਪ੍ਰੈੱਸ ਸਕੱਤਰ ਡਾ. ਗੁਲਜਾਰ ਸਿੰਘ ਪੰਧੇਰ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਦਿੱਤੀ। ਪ੍ਰੈੱਸ ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਸਮੁੱਚੇ ਪੰਜਾਬ ਵਿੱਚੋਂ ਵੱਡੀ ਗਿਣਤੀ ॥ਚ ਸਾਹਿਤਕਾਰ, ਪੰਜਾਬੀ ਤੇ ਸਾਹਿਤ ਪ੍ਰੇਮੀ ਇਸ ਸਮਾਗਮ ਵਿੱਚ ਸ਼ਾਮਲ ਹੋ ਰਹੇ ਹਨ।ਸਮਾਗਮ ਦੇ ਦੂਜੇ ਪੜਾਅ ਵਿਚ ਪੰਜਾਬ ਦੀਆਂ ਉਨ੍ਹਾਂ ਸਾਹਿਤਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਬਾਰੇ ਮਾਂ-ਬੋਲੀ ਪੰਜਾਬੀ ਵਿੱਚ ਪੁਸਤਕਾਂ ਦੀ ਸਿਰਜਣਾ ਕੀਤੀ ਹੈ। ਇਨ੍ਹਾਂ ॥ਚ ਪ੍ਰਮੁੱਖ ਰੂਪ ॥ਚ – ਡਾ. ਸੁਰਜੀਤ ਸਿੰਘ ਢਿੱਲੋਂ, ਪ੍ਰਿੰ. ਨਿਸ਼ਾਨ ਸਿੰਘ ਢਿੱਲੋਂ, ਡਾ. ਕੁਲਦੀਪ ਸਿੰਘ ਧੀਰ, ਡਾ. ਸ਼ਿਆਮ ਸੁੰਦਰ ਦੀਪਤੀ, ਡਾ. ਹਰਸ਼ਿੰਦਰ ਕੌਰ, ਡਾ. ਜਤਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ ਬੇਦੀ, ਡਾ. ਵਿਦਵਾਨ ਸਿੰਘ ਸੋਨੀ ਤੇ ਡਾ. ਫ਼ਕੀਰ ਚੰਦ ਸ਼ੁਕਲਾ ਆਦਿ ਸ਼ਾਮਲ ਹਨ।ਇਸ ਸਮਾਗਮ ਵਿਚ ਦੋਵਾਂ ਕੇਂਦਰੀ ਸਭਾਵਾਂ ਤੇ ਪੰਜਾਬ ਜਾਗ੍ਰਿਤੀ ਮੰਚ, ਜਲੰਧਰ ਦੇ ਪ੍ਰਤੀਨਿਧ ਅਤੇ ਮੈਂਬਰ ਵੀ ਸ਼ਾਮਲ ਹੋਣਗੇ।
Punjab Post Daily Online Newspaper & Print Media