ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਦਿਆਰਥਣਾਂ ਨੂੰ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਲੋੜੀਂਦੇ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਉਦਸ਼ ਨਾਲ ਤਿੰਨ ਰੋਜ਼ਾ ਮੁੱਢਲੀ ਸਹਾਇਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਫ਼ਸਟ ਏਡ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਅਨੂ ਸ਼ਰਮਾ ਨੇ ਵਿਦਿਆਰਥਣਾਂ ਨੂੰ ਮੁੱਢਲੀ ਸਹਾਇਤਾ ਦੀ ਮਹੱਤਤਾ ਅਤੇ ਇਸਦੇ ਉਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਭਾਗੀਦਾਰਾਂ ਨੂੰ ਸੀ.ਪੀ.ਆਰ ਪੀੜਤ ਵਿਅਕਤੀ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲ ਜਾਂ ਹੋਰ ਸਥਾਨ ਤੱਕ ਪਹੁੰਚਾਉਣ, ਪੱਟੀਆਂ ਬੰਨ੍ਹਣ ਦੇ ਵੱਖ-ਵੱਖ ਤਰੀਕਿਆਂ ਅਤੇ ਸੱਪ ਦੇ ਡੰਗਣ ਅਤੇ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਮੁੱਢਲੀ ਸਹਾਇਤਾ ਦੇਣ ਸੰਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ।ਤਤਕਾਲ ਸਥਿਤੀਆਂ ਨਾਲ ਨਜਿੱਠਣ ਅਤੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਬਾਰੇ ਵੀ ਵਿਹਾਰਕ ਜਾਣਕਾਰੀ ਦਿੱਤੀ ਗਈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਸਮੇਂ ਸਿਰ ਅਤੇ ਸਹੀ ਢੰਗ ਨਾਲ ਦਿੱਤੀ ਗਈ ਮੁੱਢਲੀ ਸਹਾਇਤਾ ਕਿਸੇ ਵਿਅਕਤੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ।ਡਾ. ਬੀਨੂ ਕਪੂਰ ਅਤੇ ਡਾ. ਸਵਾਤੀ ਦੱਤਾ ਵੀ ਵਰਕਸ਼ਾਪ ਦੌਰਾਨ ਮੌਜ਼ੂਦ ਰਹੇ ਅਤੇ ਉਨ੍ਹਾਂ ਨੇ ਭਾਗੀਦਾਰਾਂ ਨੂੰ ਸਿਖਲਾਈ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media