Wednesday, November 18, 2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਦੀ ਧਰਤੀ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ।ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਜੀਵਨ, ਗੁਰਮਤਿ ਸਿੱਖਿਆਵਾਂ ਅਤੇ ਸਿੱਖ ਪੰਥ ਲਈ ਕੀਤੀਆਂ ਮਹਾਨ ਸੇਵਾਵਾਂ ਤੋਂ ਜਾਣੂ ਕਰਵਾਇਆ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ।
ਹਾਜ਼ਰ ਗੁਰੂ ਘਰਾਂ ਦੇ ਪ੍ਰਬੰਧਕ ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਭਾਜੀ ਨਗਰ ਔਰੰਗਾਬਾਦ ਦੇ ਹਰਵਿੰਦਰ ਸਿੰਘ ਬਿੰਦਰਾ ਪ੍ਰਧਾਨ, ਜਸਪਾਲ ਸਿੰਘ ਓਬਰਾਏ-ਮੀਤ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਇੰਦਰਜੀਤ ਸਿੰਘ ਚਟਵਾਲ ਖ਼ਜ਼ਾਨਚੀ, ਭਾਈ ਪ੍ਰਿਤਪਾਲ ਸਿੰਘ ਗ੍ਰੰਥੀ, ਓਂਕਾਰ ਸਿੰਘ ਓਬਰਾਏ ਅਤੇ ਗੁਰਦੁਆਰਾ ਸ੍ਰੀ ਗੁਰ੍ਰ ਤੇਗ ਬਹਾਦਰ ਲੰਗਰ ਸਾਹਿਬ ਦੇ ਅਵਤਾਰ ਸਿੰਘ ਛਾਬੜਾ ਪ੍ਰਧਾਨ, ਜਗਦੇਵ ਸਿੰਘ ਗੁਰਦਿੱਤੇ ਮੀਤ ਪ੍ਰਧਾਨ, ਸਿੰਘ ਗੁਰਦਿਤੇ ਸਕੱਤਰ, ਹਰਪਾਲ ਸਿੰਘ ਮੁਛਾਲ-ਜੁਆਇੰਟ ਸਕਤਰ, ਤ੍ਰਿਲੋਚਨ ਸਿੰਘ ਛਾਬੜਾ ਖ਼ਜ਼ਾਨਚੀ, ਰਣਜੀਤ ਸਿੰਘ ਛਾਬੜਾ, ਸਤਨਾਮ ਸਿੰਘ ਗੁਲਾਟੀ ਅਤੇ ਨਾਲ ਗੁਰਦੁਆਰਾ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ ਦੇ ਨਰਿੰਦਰ ਸਿੰਘ ਜਬਿੰਦਾ ਪ੍ਰਧਾਨ, ਅਜੀਤ ਸਿੰਘ ਸ਼ਿਲੇਦਾਰ ਮੀਤ ਪ੍ਰਧਾਨ, ਸਰਬਜੀਤ ਹਰੀ ਸਿੰਘ ਸਕੱਤਰ, ਗੋਲਡੀ ਸਿੰਘ ਢੋਡੀ ਖ਼ਜ਼ਾਨਚੀ, ਮਨਬੀਰ ਸਿੰਘ ਧਕਾਨ, ਹਰੀ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਦਾ ਭਰਵਾਂ ਸਹਿਯੋਗ ਰਿਹਾ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …