ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਵਿਖੇ ਖੇਤੀਬਾੜੀ ਕਾਰੋਬਾਰ ਅਤੇ ਮਾਰਕੀਟਿੰਗ ਪ੍ਰਬੰਧਨ ਵਿਸ਼ੇ ’ਤੇ ਭਾਸ਼ਣ ਕਰਵਾਇਆ ਗਿਆ।ਪ੍ਰੋਗਰਾਮ ਮੌਕੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਅਤੇ ਪ੍ਰਿੰਸੀਪਲ ਇਨਵੈਸਟੀਗੇਟਰ, ਐਨ.ਆਈ.ਡੀ.ਐਚ.ਆਈ-ਟੀ.ਬੀ.ਆਈ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਮੌਜ਼ੂਦਾ ਸਮੇਂ ਦੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਅਜਿਹੇ ਗਿਆਨ ਭਰਪੂਰ ਸੈਸ਼ਨਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ।ਡਾ. ਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰਵਾਇਤੀ ਖੇਤੀਬਾੜੀ ਤਰੀਕਿਆਂ ਤੋਂ ਅੱਗੇ ਵਧ ਕੇ ਖੇਤੀਬਾੜੀ ਦੇ ਖੇਤਰ ’ਚ ਉੱਦਮਤਾ, ਨਵੀਨਤਾ ਅਤੇ ਮੁੱਲ ਵਾਧੇ ਦੀਆਂ ਸੰਭਾਵਨਾਵਾਂ ਨੂੰ ਆਪਣੇ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਐਨ.ਆਈ.ਡੀ.ਐਚ.ਆਈ-ਟੀ.ਬੀ.ਆਈ ਵੱਲੋਂ ਸਹਾਇਤਾ ਪ੍ਰਾਪਤ ਵੱਖ-ਵੱਖ ਉੱਦਮਾਂ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਕਿਵੇਂ ਨਵੇਂ ਵਿਚਾਰਾਂ ਨੂੰ ਇਨਕਿਊਬੇਸ਼ਨ ਸਹਾਇਤਾ, ਮਾਰਗਦਰਸ਼ਨ ਅਤੇ ਉੱਦਮੀਆਂ ਦੇ ਨੈਟਵਰਕ ਰਾਹੀਂ ਬਾਜ਼ਾਰ ’ਚ ਵਿਕਰੀ ਯੋਗ ਉਤਪਾਦਾਂ ’ਚ ਬਦਲਿਆ ਜਾ ਸਕਦਾ ਹੈ।ਐਨ.ਆਈ.ਡੀ.ਐਚ.ਆਈ-ਟੀ.ਬੀ.ਆਈ ਬਿਜ਼ਨਸ ਮੈਨੇਜਰ ਸਮੀਰ ਗੌਤਮ ਨੇ ਇਨਕਿਊਬੇਸ਼ਨ ਸੈਂਟਰ ਵਿਖੇ ਨਵੇਂ ਉੱਦਮੀਆਂ ਨੂੰ ਮੁਹਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਅਤੇ ਤਕਨੀਕੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਭਾਗ ਮੁਖੀ ਡਾ. ਗੁਰਬਖਸ਼ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਡਾ. ਲਵਲੀਨ ਕੌਰ, ਡਾ. ਕੰਵਲਜੀਤ ਸਿੰਘ, ਡਾ. ਅਮਰਜੀਤ ਕੌਰ, ਡਾ. ਨਵਜੋਤ ਸਿੰਘ ਅਤੇ ਡਾ. ਗੁਰਬੀਰ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media