Monday, November 2, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਨੇ ਗਏ ਬੀ.ਕਾਮ.ਐਲ.ਐਲ.ਬੀ (ਪੰਜ ਸਾਲਾ) ਕੋਰਸ ਸਮੈਸਟਰ ਚੌਥਾ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਸ਼ਾਇਨਪ੍ਰੀਤ ਕੌਰ ਅਤੇ ਸਿਮਰਪ੍ਰੀਤ ਕੌਰ ਨੇ 421-600 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਤੀਜ਼ਾ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਆਪਣੇ ਦਫਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਸੀਮਾ ਰਾਣੀ, ਡਾ. ਗੁਰਸ਼ਿੰਦਰ ਕੌਰ, ਪ੍ਰੋ. ਸੁਗਮ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …