Thursday, November 5, 2026

ਖ਼ਾਨਕੋਟ ਤੋਂ 83ਵੀਂ ਤੀਰਥ ਯਾਤਰਾ ਬੱਸ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ ਰਵਾਨਾ

ਜੰਡਿਆਲਾ ਗੁਰੁ, 2 ਨਵੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਖ਼ਾਨਕੋਟ ਤੋਂ ਹਲਕੇ ਦੀ 83ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਇਸ ਬੱਸ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰੇਗੀ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ।ਯਾਤਰੀਆਂ ਨੂੰ ਧਾਰਮਿਕ ਸਥਾਨਾਂ ਤੱਕ ਲਿਜਾਣ ਅਤੇ ਵਾਪਸ ਲਿਆਉਣ ਤੋਂ ਇਲਾਵਾ ਯਾਤਰਾ ਦੌਰਾਨ ਰਹਿਣ-ਸਹਿਣ ਸਮੇਤ ਲੋੜੀਂਦੇ ਪ੍ਰਬੰਧ ਵੀ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …