
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਇੰਟਰ ਕਾਲਜ਼ ਟੂਰਨਾਮੈਂਟ ਦੇ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਨਾ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥੀਆਂ ਵੱਲੋਂ ਟੂਰਨਾਮੈਂਟ ਦੌਰਾਨ ਕੈਨੋਇੰਗ, ਵਾਟਰ ਪੋਲੋ, ਸਵਿਮਿੰਗ (ਲੜਕੇ ਅਤੇ ਲੜਕੀਆਂ) ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਭਾਗ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਮੁਕਾਬਲੇ ਦੌਰਾਨ ਕਾਲਜ ਦੀ ਲੜਕੀਆਂ ਦੀ ਸਵਿਮਿੰਗ ਟੀਮ ਨੇ ਪਹਿਲਾ ਸਥਾਨ ਅਤੇ ਕੈਨੋਇੰਗ ’ਚ ਫਸਟ ਰਨਰ-ਅੱਪ ਟਰਾਫੀ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।
ਇਸ ਵਿਸ਼ੇਸ਼ ਪ੍ਰਾਪਤੀ ਸਬੰਧੀ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੌਂਸਲ ਕਾਲਜ ’ਚ ਖੇਡਾਂ, ਸੱਭਿਆਚਾਰ ਨੂੰ ਪ੍ਰਫੁਲ਼ਿੱਤ ਕਰਨ ਸਬੰਧੀ ਬਣਦਾ ਸਹਿਯੋਗ ਦੇਣ ਲਈ ਹਮੇਸ਼ਾਂ ਵਚਨਬੱਧ ਹੈ।
ਪ੍ਰੋ: ਗੁਰਦੇਵ ਸਿੰਘ ਨੇ ਕਿਹਾ ਕਿ ਇਨਾਮ ਵੰਡ ਸਮਾਰੋਹ ’ਚ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ, ਖਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ, ਖਾਲਸਾ ’ਵਰਸਿਟੀ ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ, ਖਾਲਸਾ ਕਾਲਜ ਸਰੀਰਿਕ ਸਿੱਖਿਆ ਵਿਭਾਗ ਮੁਖੀ ਡਾ. ਦਲਜੀਤ ਸਿੰਘ ਅਤੇ ਪ੍ਰੋ. ਸਤਨਾਮ ਸਿੰਘ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤਾ।ਉਨ੍ਹਾਂ ਕਿਹਾ ਕਿ ਵਾਟਰ ਪੋਲੋ ਅਤੇ ਸਵਿੰਮਿੰਗ (ਲ਼ੜਕੇ) ਇਨ੍ਹਾਂ ਦੋਵਾਂ ਮੁਕਾਬਲਿਆਂ ’ਚ ਫਸਟ ਰਨਰ-ਅੱਪ ਟਰਾਫੀ ਆਪਣੀ ਸੰਸਥਾ ਦੇ ਨਾਮ ਕੀਤੀ।
ਪ੍ਰਿੰ: ਗੁਰਦੇਵ ਸਿੰਘ ਅਤੇ ਪ੍ਰੋ. ਰਣਪ੍ਰੀਤ ਸਿੰਘ ਨੇ ਜੇਤੂ ਟਰਾਫੀ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਟੂਰਨਾਮੈਂਟ ’ਚ ਲੜਕੀਆਂ ਨੇ ਕੁੱਲ 12 ਮੈਡਲ ਪ੍ਰਾਪਤ ਕੀਤੇ ਜਿਸ ਵਿੱਚੋਂ 5 ਗੋਲਡ ਮੈਡਲ, 4 ਸਿਲਵਰ ਮੈਡਲ ਅਤੇ 3 ਬ੍ਰੋਨਜ਼ ਮੈਡਲ ਦੇ ਨਾਲ ਸਵਿਮਿੰਗ ਮੁਕਾਬਲਿਆਂ ’ਚ ਓਵਰਆਲ ਟਰਾਫੀ ਕਾਲਜ ਦੇ ਹਿੱਸੇ ਆਈ।ਜਦਕਿ ਲੜਕਿਆਂ ਨੇ ਕੁੱਲ 14 ਮੈਡਲ ਪ੍ਰਾਪਤ ਕੀਤੇ ਜਿਸ ’ਚ 4 ਗੋਲਡ ਮੈਡਲ, 5 ਸਿਲਵਰ ਅਤੇ 5 ਬ੍ਰੋਨਜ਼ ਮੈਡਲ ਹਾਸਲ ਕੀਤੇ।
ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆ ਹਾਜ਼ਰ ਸਨ।
Punjab Post Daily Online Newspaper & Print Media