ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ
ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿੱਚ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ।ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media