Saturday, November 21, 2026

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ ਬਿਊਰੋ} – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ ‘’ਤੇ ਟੈਕਾਂ ਤੋਪਾਂ ਨਾਲ ਹਮਲਾ ਕਰਕੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ।ਇਸੇ ਤਰ੍ਹਾਂ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸ਼ਹਿ ’ਤੇ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ,. ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਭੋਮਾਂ, ਹਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …