Wednesday, November 4, 2026

ਖਾਲਸਾ ਯੂਨੀਵਰਸਿਟੀ ਵੱਲੋਂ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਆਰਟਸ ਅਤੇ ਸੋਸ਼ਲ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾਤਮਕ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਪਰਖਣ ਸਬੰਧੀ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਫਾਈਨ ਆਰਟਸ, ਲਿਟਰੇਰੀ, ਮਿਊਜ਼ਿਕ, ਥੀਏਟਰ ਅਤੇ ਡਾਂਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਸਮਾਰੋਹ ਦੀ ਸ਼ੁਰੂਆਤ ਪ੍ਰੋਗਰਾਮ ਕੋਆਰਡੀਨੇਟਰ ਡਾ. ਸ਼ਰੀਨਾ ਮਹਾਜਨ ਨੇ ਡਾ. ਸੁਰਿੰਦਰ ਕੌਰ ਨੂੰ ਪੌਦਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸਕੂਲ ਆਫ਼ ਜਰਨਲਿਜ਼ਮ, ਸਕੂਲ ਆਫ਼ ਸੋਸ਼ਲ ਸਾਇੰਸ ਅਤੇ ਸਕੂਲ ਆਫ਼ ਫੈਸ਼ਨ ਡਿਜ਼ਾਇਨਿੰਗ ਐਂਡ ਕਾਸਮੈਟੋਲੋਜੀ ਵਰਗੇ ਵੱਖ-ਵੱਖ ਅਕਾਦਮਿਕ ਖੇਤਰਾਂ ਨਾਲ ਜੁੜੇ ਵਿਦਿਆਰਥੀਆਂ ਦੀ ਭਾਗੀਦਾਰੀ ਅਜਿਹੇ ਸਮਾਗਮਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਂਦੀ ਹੈ।ਮਿਊਜਿਕ, ਫਾਈਨ ਆਰਟਸ, ਥੀਏਟਰ, ਲਿਟਰੇਰੀ ਅਤੇ ਡਾਂਸ ਆਦਿ ਵੱਖ-ਵੱਖ ਸਰਗਰਮੀਆਂ ਕਰਵਾਈਆਂ ਗਈਆਂ।
ਡਾ. ਮਹਾਜਨ ਨੇ ਕਿਹਾ ਕਿ ‘ਟੈਲੰਟ ਸਰਚ’ ਪ੍ਰੋਗਰਾਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਵਿਸ਼ੇਸ਼ ਬਣਾਇਆ।ਉਨ੍ਹਾਂ ਸਮੂਹ ਇੰਚਾਰਜ਼ਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਡਾ. ਸੁਰਿੰਦਰ ਕੌਰ ਨੇ ਡਾ. ਮਹਾਜਨ ਨਾਲ ਮਿਲ ਕੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …