ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਦੀਵਾਲੀ ਪ੍ਰਦਰਸ਼ਨੀ
ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਆਯੋਜਨ ਕੀਤਾ ਗਿਆ।
ਅਤੇ ਵਿਕਰੀ ‘ਕਲਾਕ੍ਰਿਤੀ’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ, ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨਾਲ ਧਰਮ ਅਧਿਐਨ ਵਿਭਾਗ ਦੇ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਵੀ ਮੌਜ਼ੂਦ ਸਨ।
ਮਹਿਮਾਨਾਂ ਵੱਲੋਂ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਸ੍ਰੀਮਤੀ ਛੀਨਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਕੀਤੇ ਗਏ ਸਿਰਜਣਾਤਮਕ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ‘ਕਲਾਕਿ੍ਰਤੀ’ ਵਰਗੀ ਪ੍ਰਦਰਸ਼ਨੀ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਅਤੇ ਕਲਾਤਮਕ ਹੁਨਰ ਨੂੰ ਨਿਖਾਰਨ ਲਈ ਇੱਕ ਬਹੁਤ ਹੀ ਵਧੀਆ ਮੰਚ ਹੈ।ਉਨ੍ਹਾਂ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਕਿ੍ਰਤੀਆਂ, ਸਜ਼ਾਵਟੀ ਵਸਤਾਂ ਅਤੇ ਦੀਵਾਲੀ ਨਾਲ ਸਬੰਧਿਤ ਉਤਪਾਦਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੁਨਰ ਭਵਿੱਖ ’ਚ ਉਨ੍ਹਾਂ ਨੂੰ ਸਵੈ-ਰੋਜ਼ਗਾਰ ਅਤੇ ਉੱਦਮਤਾ ਦੇ ਖੇਤਰ ’ਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰ ਸਕਦਾ ਹੈ।ਡਾ. ਰੰਧਾਵਾ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਵਿਹਾਰਕ ਗਿਆਨ, ਰਚਨਾਤਮਕ ਸੋਚ ਅਤੇ ਕਿੱਤਾਮੁਖੀ ਹੁਨਰ ਪ੍ਰਦਾਨ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ।
ਇਸ ਮੌਕੇ ਵਿਭਾਗ ਮੁਖੀ ਸ੍ਰੀਮਤੀ ਜਸਮੀਤ ਕੌਰ ਨੇ ਪ੍ਰਦਰਸ਼ਨੀ ’ਚ ਸ਼ਿਰਕਤ ਕਰਨ ਵਾਲੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ 2 ਰੋਜ਼ਾ ਪ੍ਰੋਗਰਾਮ ਦੌਰਾਨ ਕੱਪੜਿਆਂ ਦੀ ਛਪਾਈ ਦੀਆਂ ਵੱਖ-ਵੱਖ ਤਕਨੀਕਾਂ, ਕਲਾ ਅਤੇ ਸ਼ਿਲਪਕਾਰੀ ਨਾਲ ਸਬੰਧਿਤ ਵਸਤਾਂ, ਸਜਾਵਟੀ ਦੀਵੇ, ਮੋਮਬੱਤੀਆਂ ਅਤੇ ਘਰ ਦੀ ਸਜ਼ਾਵਟ ਲਈ ਤਿਆਰ ਕੀਤੀਆਂ ਗਈਆਂ ਵੱਖ-ਵੱਖ ਆਕਰਸ਼ਕ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।
Punjab Post Daily Online Newspaper & Print Media