Monday, November 9, 2026

ਭਾਈ ਘਨੱਈਆ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਹਰਜੀਤ ਸਿੰਘ ਦੇ ਭਰਾ ਅਮਰੀਕ ਸਿੰਘ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਸਥਾਨਕ ਭਾਈ ਘਨੱਈਆ ਮਿਸ਼ਨ ਸੁਸਾਇਟੀ (ਰਜਿ:) ਦੇ ਪ੍ਰਧਾਨ ਹਰਜੀਤ ਸਿੰਘ ਦੇ ਛੋਟੇ ਭਾਈ ਅਮਰੀਕ ਸਿੰਘ ਜੋ ਬੀਤੇ ਦਿਨੀਂ ਚਲਾਣਾ ਕਰ ਗਏ ਸਨ ਨਮਿਤ ਅਖੰਡ ਪਾਠ ਦੇ ਭੋਗ ਉਪਰੰਤ ਅੰਤਿਮ ਅਰਦਾਸ ਕਰਵਾਈ ਗਈ।ਗੁਰੂ ਘਰ ਅਥਾਹ ਸ਼ਰਧਾ ਰੱਖਣ ਵਾਲੇ 69 ਸਾਲਾ ਅਮਰੀਕ ਸਿੰਘ ਕਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਜੁੜੇ ਸਨ। ਉਨ੍ਹਾਂ ਦੇ ਗ੍ਰਹਿ ਗੋਬਿੰਦ ਨਗਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਸੇਵਾ ਸਿੰਘ ਹਾਲ ਵਿੱਚ ਰਾਗੀ ਸਿੰਘਾਂ ਦੇ ਵੈਰਾਗਮਈ ਕੀਰਤਨ ਉਪਰੰਤ ਅਰਦਾਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ `ਚ ਰਿਸ਼ਤੇਦਾਰ, ਸਬੰਧੀ ਅਤੇ ਉਨ੍ਹਾਂ ਦੇ ਸੱਜਣਾਂ-ਮਿੱਤਰਾਂ ਨੇ ਸ਼ਮੂਲੀਅਤ ਕੀਤੀ, ਜਿੰਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜਮੇਰ ਸਿੰਘ ਸੰਧੂ, ਕੌਂਸਲਰ ਅਵਤਾਰ ਸਿੰਘ ਟਰੱਕਾਂਵਾਲੇ, ਕੌਂਸਲਰ ਜਗਮੀਤ ਸਿੰਘ ਘੁੱਲੀ ਤੇੇ ਉਨ੍ਹਾਂ ਦੇ ਪਿਤਾ ਅਮੀਰ ਸਿੰਘ ਘੁੱਲੀ, ਭਾਈ ਮਨਜੀਤ ਸਿੰਘ ਚੇਅਰਮੈਨ ਭਾਈ ਘਨੱਈਆ ਮਿਸ਼ਨ, ਪ੍ਰੋਫੈਸਰ ਬਲਜਿੰਦਰ ਸਿੰਘ, ਜੋਗਿੰਦਰ ਸਿੰਘ ਟੰਡਨ, ਗੁਰਬਖਸ਼ ਸਿੰਘ ਬੱਗਾ, ਦਰਸ਼ਨ ਸਿੰਘ ਚੰਨੀ, ਕਵਲਜੀਤ ਸਿੰਘ ਫਰੀਡਮ, ਗੁਰਮੀਤ ਸਿੰਘ, ਚਰਨਜੀਤ ਸਿੰਘ ਚੰਨਾ, ਰਜਿੰਦਰ ਸਿੰਘ ਬਿੱਲੂ, ਦਲਜੀਤ ਸਿੰਘ ਕੋਹਲੀ, ਜਸਬੀਰ ਸਿੰਘ, ਸਤਪਾਲ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਸੱਗੂ, ਗਗਨਦੀਪ ਸਿੰਘ ਆਦਿ ਹਾਜ਼ਰ ਸਨ। ਵੱਖ-ਵੱਖ ਧਾਰਮਿਕ, ਸਮਾਜਿਕ ਸੁਸਾਇਟੀਆਂ ਤੇ ਜਥੇਬੰਦੀਆਂ ਵੱਲੋਂ ਸਵ. ਅਮਰੀਕ ਸਿੰਘ ਦੇ ਸਪੁੱਤਰਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ, ਜਿੰਨ੍ਹਾਂ ਵਿੱਚ ਭਾਈ ਘਨ੍ਹਈਆ ਮਿਸ਼ਨ ਸੁਸਾਇਟੀ, ਗੁਰਦੁਆਰਾ ਗੋਬਿੰਦ ਨਗਰ ਸਾਹਿਬ, ਹਰਿਆਵਲ ਵਿਕਾਸ ਮੰਚ, ਬੇਬੇ ਨਾਨਕੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੋਬਿੰਦ ਨਗਰ ਸ਼ਾਮਿਲ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …