Friday, November 6, 2026

ਅੰਮ੍ਰਿਤਸਰ ‘ਚ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ – ਡੀ.ਐਲ.ਐਸ.ਏ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਨਾਗਰਿਕਾਂ ਨੂੰ ਜਲਦੀ, ਆਸਾਨ ਅਤੇ ਸਸਤਾ ਨਿਆਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ) ਅੰਮ੍ਰਿਤਸਰ ਨੇ ਸ਼ਨੀਵਾਰ 12 ਦਸੰਬਰ 2026 ਨੂੰ ਇੱਕ ਮੈਗਾ ਨੈਸ਼ਨਲ ਲੋਕ ਅਦਾਲਤ ਲਗਾਉਣ ਦਾ ਐਲਾਨ ਕੀਤਾ ਹੈ।ਵਿਵਾਦਾਂ ਦੇ ਨਿਪਟਾਰੇ ਦੀ ਇਹ ਵਿਸ਼ੇਸ਼ ਮੁਹਿੰਮ ਮੈਡਮ ਜਤਿੰਦਰ ਕੌਰ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐਸ.ਏ ਅੰਮ੍ਰਿਤਸਰ ਦੀ ਸੁਚੱਜੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।
ਡੀ.ਐਲ.ਐਸ.ਏ ਵੱਲੋਂ ਸੈਸ਼ਨ ਡਵੀਜ਼ਨ ਅੰਮ੍ਰਿਤਸਰ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ `ਤੇ ਵਿੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਜਿਲ੍ਹੇ ਭਰ ਦੇ ਨਿਆਇਕ ਅਧਿਕਾਰੀਆਂ ਵੱਲੋਂ ਰਾਜ਼ੀਨਾਮੇ ਯੋਗ ਫੌਜਦਾਰੀ ਕੇਸਾਂ, ਪਰਿਵਾਰਕ ਝਗੜਿਆਂ, ਮੋਟਰ ਐਕਸੀਡੈਂਟ ਕਲੇਮ, ਸਿਵਲ ਕੇਸ, ਬੈਂਕ ਰਿਕਵਰੀ ਅਤੇ ਟ੍ਰੈਫਿਕ ਚਲਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜੋ ਆਪਸੀ ਸਹਿਮਤੀ ਨਾਲ ਨਿਪਟਾਏ ਜਾ ਸਕਦੇ ਹਨ।
ਸ੍ਰੀ ਅਮਰਦੀਪ ਸਿੰਘ ਬੈਂਸ ਸਕੱਤਰ, ਡੀ.ਐਲ.ਐਸ.ਏ ਅੰਮ੍ਰਿਤਸਰ ਨੇ ਲੋਕਾਂ, ਵਕੀਲ ਸਾਹਿਬਾਨਾਂ ਅਤੇ ਸਾਰੀਆਂ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲੰਬਿਤ ਜਾਂ ਪ੍ਰੀ-ਲਿਟੀਗੇਸ਼ਨ ਵਿਵਾਦਾਂ ਨੂੰ ਪ੍ਰੀ-ਲੋਕ ਅਦਾਲਤ ਅਤੇ ਆਗਾਮੀ ਲੋਕ ਅਦਾਲਤ ਵਿੱਚ ਸੂਚੀਬੱਧ ਕਰਵਾ ਕੇ ਵਿਵਾਦ ਨਿਪਟਾਰਾ ਵਿਧੀ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …