ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੀ ਮੁਹਿੰਮ ‘ਮਿਸਨ ਰਫ਼ਤਾਰ’ ਤਹਿਤ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 18 ਨਵੰਬਰ ਨੂੰ ਸ਼ਾਨਦਾਰ ‘ਡਿਜ਼ੀਟਲ ਇਨੋਵੇਸ਼ਨ ਟੈਕ ਫੇਅਰ’ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈਣਗੇ। ਟੈਕ ਫੇਅਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਕੰਪਿਊਟਰ ਸਾਇੰਸ, ਸੂਚਨਾ ਤਕਨਾਲੋਜੀ ਅਤੇ ਨਵੀਨਤਾਕਾਰੀ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।ਇਸ ਅਹਿਮ ਉਪਰਾਲੇ ਨੂੰ ਸਫਲ ਬਣਾਉਣ ਲਈ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਜਿੰਦਰ ਸਿੰਘ, ਜਿਲ੍ਹਾ ਨੋਡਲ ਅਫ਼ਸਰ ਸੌਰਭ ਦੀਪ ਅਤੇ ਬਲਾਕ ਨੋਡਲ ਮੈਂਬਰਾਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਡਿਜ਼ੀਟਲ ਯੁੱਗ ਦੀਆਂ ਲੋੜਾਂ, ਚੁਣੌਤੀਆਂ ਅਤੇ ਤਕਨੀਕੀ ਮੌਕਿਆਂ ਬਾਰੇ ਜਾਣੂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਲ੍ਹਾ ਨੋਡਲ ਅਫ਼ਸਰ ਸੌਰਭ ਦੀਪ ਨੇ ਦੱਸਿਆ ਕਿ ਇਸ ਟੈਕ ਫੇਅਰ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਆਈ.ਟੀ ਪ੍ਰੋਜੈਕਟ, ਰੋਬੋਟਿਕਸ ਮਾਡਲ, ਸਾਫਟਵੇਅਰ ਪ੍ਰਦਰਸ਼ਨੀਆਂ ਅਤੇ ਡਿਜ਼ੀਟਲ ਕਲਾ ਨਾਲ ਸਬੰਧਤ ਨਵੀਨਤਾਕਾਰੀ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ।ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਅਤੇ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਜੇਤੂ ਸਕੂਲਾਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲ ਨੂੰ 3,100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲ ਨੂੰ 2,100 ਰੁਪਏ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਸਕਲ ਨੂੰ 1,100 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਜਿਲ੍ਹਾ ਪਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ ਅਤੇ ਸਿੱਖਿਆ ਪ੍ਰੇਮੀਆਂ ਨੂੰ ਇਸ ਟੈਕ ਫੇਅਰ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਗਈ ਹੈ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media