ਅੰਮ੍ਰਿਤਸਰ ਸਾਹਿਬ, 7 ਨਵੰਬਰ (ਜਗਦੀਪ ਸਿੰਘ) – ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ਼ ਅਕਾਲੀ ਬਾਬਾ
ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਵਿਖੇ ਧਾਰਮਿਕ ਸਮਾਗਮਾਂ ਅਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਹਿੰਦੂ ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ।ਇਸੇ ਪਾਵਨ ਦਿਹਾੜੇ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੀਆਂ ਹਨ।
ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ 8 ਨਵੰਬਰ ਨੂੰ ਸਵੇਰੇ 10.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਧਾਰਮਿਕ ਸ਼ਖ਼ਸੀਅਤਾਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ ਅਤੇ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੀਆਂ।ਦੱਸਿਆ ਕਿ 9 ਨਵੰਬਰ ਨੂੰ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਖ਼ਾਲਸਾ ਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸਮੁੱਚੇ ਨਿਹੰਗ ਸਿੰਘ ਤਰਨਾ ਦਲ ਵੱਲੋਂ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ।ਜਿਸ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ-ਦੌੜਾਂ, ਨੇਜ਼ਾਬਾਜ਼ੀ, ਸ਼ਸਤਰ ਵਿਦਿਆ ਅਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ।
ਇਸ ਸਮੇਂ ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਪਰਮਜੀਤ ਸਿੰਘ ਬਾਜਵਾ, ਬਾਬਾ ਮੱਘਰ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬ ਮਨੋਜ ਸਿੰਘ, ਸਾਹਿਬ ਸਿੰਘ ਆਦਿ ਹਾਜ਼ਰ ਸਨ।
Check Also
ਡੀ.ਏ.ਵੀ ਸੀ.ਐਮ.ਸੀ ਵਲੋਂ ਡੀ.ਏ.ਵੀ ਸਪੋਰਟਸ ਰਾਸ਼ਟਰ ਪੱਧਰੀ ਟੂਰਨਾਮੈਂਟ 2026-27 ਕਰਵਾਇਆ ਗਿਆ
ਅੰਮ੍ਰਿਤਸਰ, 7 ਨਵੰਬਰ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ …
Punjab Post Daily Online Newspaper & Print Media