ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ – ਮਾਨ
ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਤਨ-ਦੇਹੀ ਨਾਲ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਮਨਾਇਆ ਜਾਵੇਗਾ।ਇਸ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸ.ਚਰਨਦੇਵ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾਂ ਪ੍ਰਬੰਧੀਕ ਕੰਪਲੈਕਸ ਦੇ ਮੀਟੰਗ ਹਾਲ ਵਿਚ ਹੋਈ। ਸ.ਮਾਨ ਨੇ ਇਸ ਮੌਕੇ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਕੀਤੇ ਜਾਣ ਵਾਲੇ ਸਮਾਗਮ ਵਿਚ ਸਾਰੇ ਅਧਿਕਾਰੀ ਅਤੇ ਕਰਮਚਾਰੀ ਸੌਂਪੇਂ ਗਏ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ।ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲਾ ਅਤੇ ਐਨ.ਸੀ.ਸੀ ਕੇਡਿੰਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸ਼ਾਉਦਾਂ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਵਿਖੇ 24 ਜਨਵਰੀ ਨੂੰ ਰੀਵਿਉ ਮੀਟਿੰਗ ਤੇ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ।ਇਸੇ ਤਰ੍ਹਾਂ ਜਿਲ੍ਹੇ ਦੀਆਂ ਸਬ-ਡਵੀਜਨਾਂ ਵਿਚ ਵੀ ਗਣਤੰਤਰ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਅਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜ੍ਹੇ ਤੇ ਮਿਹਨਤ, ਲਗਨ ਨਾਲ ਅਤੇ ਉਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ । ਇਸ ਮੀਟਿੰਗ ਵਿਚ ਜਿਲ੍ਹਾ ਮਾਲ ਅਫਸਰ ਸ. ਪਰਮਜੀਤ ਸਿੰਘ ਸਹੋਤਾ, ਸ਼੍ਰੀ ਡੀ.ਪੀ. ਪਾਂਡੇ ਤਹਿਸੀਲਦਾਰ, ਸ. ਜਸਵੰਤ ਸਿੰਘ ਢਿੱਲੋ ਡੀ.ਟੀ.ਓ., ਸ਼੍ਰੀ ਵੀਰ ਚੰਦ ਡੀ.ਐਸ.ਪੀ., ਸ. ਸੁਖਬੀਰ ਸਿੰਘ ਬੱਲ ਜਿਲ੍ਹਾ ਸਿੱਖਿਆ ਅਫਸਰ(ਸ), ਸ਼੍ਰੀ ਹਰੀ ਚੰਦ ਕੰਬੋਜ ਜਿਲ੍ਹਾ ਸਿੱਖਿਆ ਅਫਸਰ(ਐਲੀਮੈਟਰੀ) ਤੋਂ ਇਲਾਵਾ ਜ਼ਿਲ੍ਹੇ ਦੇ ਸਮੂੰਹ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।