ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਪੀ.ਜੀ ਹੋਮ ਸਾਇੰਸ ਵਿਭਾਗ ਅਤੇ ਫੈਸ਼ਨ ਡਿਜ਼ਾਈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤਾ ਰਚਨਾਤਮਕ ਗਤੀਵਿਧੀਆਂ ਨਾਲ ਮਨਾਇਆ ਗਿਆ।ਪੋਸਟਰ ਮੇਕਿੰਗ ਮੁਕਾਬਲਾ ਅਤੇ ਆਨਲਾਈਨ ਕੁਕਿੰਗ ਮੁਕਾਬਲਾ ਕਰਵਾਇਆ ਗਿਆ, ਜਿਨ੍ਹਾਂ ਦਾ ਉਦੇਸ਼ ਵਿਦਿਆਰਥਣਾਂ ਵਿੱਚ ਪੌਸ਼ਟਿਕ ਆਹਾਰ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਇਹ ਗਤੀਵਿਧੀਆਂ ਰੈਡ ਰਿਬਨ ਕਲੱਬ ਅਤੇ ਇੰਡੀਅਨ ਨਾਲਿਜ ਸਿਸਟਮ ਇੰਟਰਨਸ਼ਿਪ ਪ੍ਰੋਜੈਕਟ ਦੇ ਸਹਿਯੋਗ ਅਧੀਨ ਕਰਵਾਈਆਂ ਗਈਆਂ।
ਪੋਸਟਰ ਮੇਕਿੰਗ ਮੁਕਾਬਲੇ ‘ਚ ਵਿਦਿਆਰਥਣਾਂ ਨੂੰ ਪੋਸ਼ਣ ਅਤੇ ਸਿਹਤਮੰਦ ਜੀਵਨ ਦੇ ਮਹੱਤਵ ਦਰਸਾਉਂਦੇ ਜਾਣਕਾਰੀ ਦਿੱਤੀ ਗਈ। ਆਨਲਾਈਨ ਕੁਕਿੰਗ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਸਿਹਤਮੰਦ ਅਤੇ ਪੌਸ਼ਟਿਕ ਪਕਵਾਨ ਤਿਆਰ ਕਰਕੇ ਉਨ੍ਹਾਂ ਨੂੰ ਬਣਾਉਣ ਦੀ ਪ੍ਰਕਿਰਿਆ ਦਰਸਾਉਂਦੀ ਦੋ ਮਿੰਟ ਦੀ ਰੀਲ ਤਿਆਰ ਕੀਤੀ।ਪ੍ਰਤੀਯੋਗੀਆਂ ਨੇ ਆਪਣੀਆਂ ਐਂਟਰੀਆਂ ਆਨਲਾਈਨ ਗੂਗਲ ਫਾਰਮ ਰਾਹੀਂ ਜਮ੍ਹਾਂ ਕਰਵਾਈਆਂ।ਇਸ ਰਾਹੀਂ ਵਿਦਿਆਰਥਣਾਂ ਨੇ ਆਪਣੀ ਰਸੋਈ ਕਲਾ ਅਤੇ ਪੌਸ਼ਟਿਕ ਭੋਜਨ ਦੀ ਚੋਣ ਨੂੰ ਉਤਸ਼ਾਹਿਤ ਕੀਤਾ।
ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ਡਾ. ਬੀਨੂ ਕਪੂਰ, ਨੋਡਲ ਅਫ਼ਸਰ, ਰੈਡ ਰਿਬਨ ਕਲੱਬ; ਡਾ. ਪਰਮਜੀਤ ਕੌਰ, ਪ੍ਰਿੰਸੀਪਲ ਇਨਵੈਸਟੀਗੇਟਰ, ਇੰਡੀਅਨ ਨਾਲਿਜ਼ ਸਿਸਟਮ ਅਤੇ ਮਿਸ ਦੀਪਿਕਾ ਵਰਮਾ, ਅਸਿਸਟੈਂਟ ਪ੍ਰੋਫੈਸਰ, ਪੀ.ਜੀ ਡਿਪਾਰਟਮੈਂਟ ਆਫ਼ ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਈਨ ਵੱਲੋਂ ਕੀਤਾ ਗਿਆ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਵੋਕ ਕੌਸਮੈਟੋਲੋਜੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਸ਼ਰਫ਼ਨਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਦੂਜਾ ਸਥਾਨ ਬੀ.ਏ ਸਮੈਸਟਰ ਪਹਿਲਾ ਦੀ ਚਾਹਤ ਠਾਕੁਰ ਅਤੇ ਬੀ.ਸੀ.ਏ. ਸਮੈਸਟਰ ਪੰਜਵਾਂ ਦੀ ਅਨਮੋਲਦੀਪ ਕੌਰ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤਾ, ਜਦਕਿ ਤੀਜ਼ਾ ਸਥਾਨ ਬੀ.ਏ ਸਮੈਸਟਰ ਪਹਿਲਾ ਦੀਆਂ ਜੀਆ ਅਤੇ ਜੀਵੀਸ਼ਾ ਨੇ ਸਾਂਝੇ ਤੌਰ ’ਤੇ ਹਾਸਿਲ ਕੀਤਾ।
ਆਨਲਾਈਨ ਕੁਕਿੰਗ ਮੁਕਾਬਲੇ ਵਿੱਚ ਬੀ.ਏ ਸਮੈਸਟਰ ਪੰਜਵਾਂ ਦੀ ਨਵਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਮਿਸ ਰਿਧਿਮਾ, ਬੀ.ਏ ਸਮੈਸਟਰ ਪੰਜਵਾ ਨੇ ਦੂਜਾ ਸਥਾਨ ਹਾਸਿਲ ਕੀਤਾ।ਤੀਜਾ ਸਥਾਨ ਬੀ.ਏ ਸਮੈਸਟਰ ਪੰਜਵਾਂ ਦੀਆਂ ਮਿਸ ਹਰਗੁਨੀਤ ਅਤੇ ਮਿਸ ਖੁਸ਼ੀ ਨੂੰ ਮਿਲਿਆ।
ਪ੍ਰਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪੋਸ਼ਣ ਅਤੇ ਸਿਹਤਮੰਦ ਜੀਵਨ-ਸ਼ੈਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫੈਕਲਟੀ ਅਤੇ ਵਿਦਿਆਰਥਣਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Check Also
ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ …
Punjab Post Daily Online Newspaper & Print Media