ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ਼ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ‘ਚ ਮਹੱਲੇ ਦੀ ਆਰੰਭਤਾ ਹੋਈ।ਅਖੰਡ ਪਾਠਾਂ ਦੇ ਭੋਗ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਨਿਹੰਗ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ ਬਟਾਲਾ ਆਦਿ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ।ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸਿਰਪਾਓ ਨਾਲ ਸਨਮਾਨਿਆ ਗਿਆ।ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਾਰੀਆਂ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ।ਗੁ: ਮੱਲ ਅਖਾੜਾ ਸਾਹਿਬ ਤੋਂ ਮਹੱਲਾ ਅਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆਂ ਨੇ ਸਲਾਮੀ ਦਿੱਤੀ।
ਮਹੱਲੇ ਦੇ ਅੱਗੇ ਅੱਗੇ ਗੱਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗੱਤਕਾ ਖਿਡਾਰੀਆਂ ਨੇ ਜੰਗਜ਼ੂ ਕਰਤੱਬ ਦੇ ਜੌਹਰ ਦਿਖਾਏ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਂਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿਖੇ ਵਾਜਿਆਂ ਗਾਜਿਆਂ, ਸਮੇਤ ਪੁਜਾ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਹਾਜ਼ਰ ਸਨ।ਰੇਲਵੇ ਕਲੋਨੀ ਬੀ ਬਲਾਕ ਗਰਾਂਉਡ ਵਿੱਚ ਨਿਹੰਗ ਸਿੰਘਾਂ ਵੱਲੋਂ ਇੱਕ ਤੋਂ ਦੋ, ਦੋ ਤੋਂ ਤਿੰਨ ਅਤੇ ਛੇ-ਛੇ ਘੋੜਿਆਂ ਦੀ ਸਵਾਰੀ ਕਰ ਕੇ ਘੋੜ ਦੌੜ ਅਤੇ ਕਿਲੇ੍ਹ ਪੁੱਟਣ ਦੇ ਜੌਹਰ ਦਿਖਾਏ।ਨੱਚਦਿਆਂ ਘੋੜਿਆਂ ਨੇ ਲੋਕਾਂ ਦਾ ਮਨ ਮੋਹਿਆ।
ਮਹੱਲੇ ਵਿੱਚ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵੱਲੋਂ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਕਰਨਾਲਵਾਲੇ, ਬਾਬਾ ਸਤਨਾਮ ਸਿੰਘ ਖਡੂਰ ਸਾਹਿਬ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮਰਜੀਤ ਸਿੰਘ ਮੋਹਾਲੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਯੂ.ਕੇ ਤੋਂ ਜਸਵਿੰਦਰ ਸਿੰਘ ਕਾਲਾ, ਮਨਜੀਤ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਸ਼ਾਮਲ ਹੋਏ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੀਵਾਲੀ, ਰਿਸ਼ੀ ਨਿਰਵਾਣ …
Punjab Post Daily Online Newspaper & Print Media